ਪੰਜਾਬ : 200 ਰੁਪਏ ਨੂੰ ਲੈ ਕੇ ਪਿਊ-ਪੁੱਤ ਤੇ ਹੋਇਆ ਹਮਲਾ, ਪੁੱਤਰ ਦੀ ਮੌਤ, ਦੇਖੋ ਵੀਡਿਓ

ਸਲਾਹਪੁਰ : ਬਟਾਲਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੇਵਲ 200 ਰੁਪਏ ਦੇ ਲੈਣ ਦੇਣ ਨੂੰ ਲੈਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਵਿੱਚ ਦੋ ਨੌਜਵਾਨ ਦਿਹਾੜੀਦਾਰ ਸਨ,  ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ ਅਤੇ ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਨੌਜਵਾਨ ਸਾਜਨ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਮੰਗਲ ਸਿੰਘ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਇਸ ਤਰਾਂ 200 ਰੁਪਏ ਪਿੱਛੇ ਇਕ ਨੌਜਵਾਨ ਦਾ  ਕਤਲ ਹੋ ਜਾਣਾ ਬਹੁਤ ਹੀ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਨਾਲ ਹੀ ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਆਰੋਪੀ ਨੌਜਵਾਨ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਈ ਚਾਹੀਦੀ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ।

ਇਸ ਸਬੰਧੀ ਪੁਲਿਸ ਥਾਣਾ ਦੇ ਐਸ.ਐਚ.ਓ. ਸੁਖਰਾਜ ਸਿੰਘ ਨੇ ਘਟਨਾ ਬਾਰੇ ਦਸਦੇ ਕਿਹਾ ਕਿ ਮਹਿਜ਼ 200 ਰੁਪਏ ਦੇ ਲੈਣ ਦੇਣ ਨੂੰ ਲੈਕੇ ਹੋਏ ਝਗੜੇ ਦੌਰਾਨ ਮ੍ਰਿਤਕ ਸਾਜਨ ਸਿੰਘ ਅਤੇ ਉਸਦੇ ਬਾਪ ਮੰਗਲ ਸਿੰਘ ਤੇ ਤਿੰਨ ਲੋਕਾਂ ਨੇ ਬੇਸਬਾਲ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਸਾਜਨ ਸਿੰਘ ਅਤੇ ਉਸਦਾ ਪਿਤਾ ਮੰਗਲ ਸਿੰਘ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਸਾਜਨ ਸਿੰਘ ਦੀ ਮੌਤ ਹੋ ਗਈ। ਜ਼ਖਮੀ ਪਿਤਾ ਮੰਗਲ ਸਿੰਘ ਦੇ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 3 ਆਰੋਪੀ ਫਰਾਰ ਹਨ ਅਤੇ ਓਹਨਾ ਨੂ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Comments

Leave a Reply

Your email address will not be published. Required fields are marked *