Home Himachal>Baddi ਪੰਜਾਬ : ਦਲਿਤ ਸਮਾਜ ਵੱਲੋਂ ਕੀਤਾ ਗਿਆ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਦਲਿਤ ਸਮਾਜ ਵੱਲੋਂ ਕੀਤਾ ਗਿਆ ਪ੍ਰਦਰਸ਼ਨ, ਦੇਖੋ ਵੀਡਿਓ

0
ਪੰਜਾਬ : ਦਲਿਤ ਸਮਾਜ ਵੱਲੋਂ ਕੀਤਾ ਗਿਆ ਪ੍ਰਦਰਸ਼ਨ, ਦੇਖੋ ਵੀਡਿਓ

ਅੰਮ੍ਰਿਤਸਰ : ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਦੇ ਲਈ ਜਿੱਥੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ਦੇ ਉੱਪਰ ਯਾਦਗਾਰੀ ਗੇਟ ਬਣਾਏ ਜਾ ਰਹੇ ਹਨ। ਇਸੇ ਤਹਿਤ ਅੰਮ੍ਰਿਤਸਰ ਦੇ ਮਕਬੂਲਪੁਰਾ ਐਂਟਰੀ ਪੁਆਇੰਟ ਦੇ ਉੱਪਰ ਹੀ ਸਰਕਾਰ ਵੱਲੋਂ ਤੇ ਪ੍ਰਸ਼ਾਸਨ ਵੱਲੋਂ ਇੱਕ ਯਾਦਗਾਰੀ ਗੇਟ ਬਣਾਇਆ ਜਾ ਰਿਹਾ ਸੀ। ਇਹ ਗੇਟ ਨੂੰ ਬਣਾਉਣ ਦਾ ਕੰਮ ਦੋ ਸਾਲ ਪਹਿਲਾਂ ਸ਼ੁਰੂ ਹੋਇਆ ਸੀ। ਲੇਕਿਨ 2 ਸਾਲ ਦਾ ਸਮਾਂ ਬੀਤ ਜਾਣ ਤੇ ਵੀ ਇਹ ਗੇਟ ਪੂਰੀ ਤਰੀਕੇ ਨਾਲ ਨਹੀਂ ਬਣਾਇਆ ਗਿਆ। ਜਿਸ ਨੂੰ ਲੈ ਕੇ ਦਲਿਤ ਸਮਾਜ ਦੇ ਵਿੱਚ ਰੋਸ਼ ਪਾਇਆ ਜਾ ਰਿਹਾ ਹੈ। ਅਤੇ ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਵੱਲੋਂ ਅਤੇ ਵੱਖ-ਵੱਖ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ ਇਸ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਮੂਲ ਨਿਵਾਸੀ ਮੁਕਤੀ ਮੋਰਚਾ ਦੇ ਪੰਜਾਬ ਪ੍ਰਧਾਨ ਅਮਨ ਮੂਲ ਨਿਵਾਸੀ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਸਿੰਘਾਂ ਦੇ ਨਾਮ ਦੇ ਉੱਪਰ ਗੇਟ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਇਹ 2 ਸਾਲ ਤੋਂ ਕੰਮ ਨਹੀਂ ਹੋ ਪਾ ਰਿਹਾ ਅਤੇ ਨਾ ਹੀ ਗੇਟ ਦੇ ਉੱਪਰ ਗੁੰਬਦ ਲਗਾਏ ਜਾ ਰਹੇ ਹਨ। ਇਹ ਗੇਟ ਬਣਾ ਕੇ ਸਿਰਫ ਦਲਿਤ ਸਮਾਜ ਨਾਲ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਮਜ਼ਾਕ ਕੀਤਾ ਜਾ ਰਿਹਾ। ਜਿਸ ਨੂੰ ਕਿ ਦਲਿਤ ਸਮਾਜ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਕਿਹਾ ਕਿ ਗੇਟ ਦੇ ਉੱਪਰ ਜੋ ਸ਼ਹੀਦ ਸਿੰਘਾਂ ਦੇ ਨਾਮ ਲਿਖੇ ਗਏ ਹਨ। ਉਸ ਦੇ ਵਿੱਚ ਵੀ ਇਹਨਾਂ ਵੱਲੋਂ ਗਲਤੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਉਹ ਰੋਸ ਪ੍ਰਦਰਸ਼ਨ ਕਰਨਗੇ।

ਉਹਨਾਂ ਕਿਹਾ ਕਿ ਪੀਡਬਲਡੀ ਦੇ ਪ੍ਰਸ਼ਾਸਨ ਵੱਲੋਂ ਉਹਨਾਂ ਤੋਂ ਦੋ ਤੋਂ ਤਿੰਨ ਦਿਨ ਦਾ ਸਮਾਂ ਮੰਗਿਆ ਜਾ ਰਿਹਾ ਹੈ। ਅਗਰ ਦੋ ਤੋਂ ਦਿਨ ਦਿਨ ਦੇ ਵਿੱਚ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤੇ ਉਹ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਨਗੇ। ਦੂਸਰੇ ਪਾਸੇ ਦਵਿੰਦਰ ਪਾਲ ਸਿੰਘ ਐਸਡੀਓ ਪੀਡਬਲੂਡੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਮਕਬੂਲਪੁਰਾ ਐਂਟਰੀ ਗੇਟ ਦੇ ਉੱਪਰ ਯਾਦਗਾਰੀ ਗੇਟ ਬਣਾਇਆ ਜਾ ਰਿਹਾ ਹੈ। ਉਸ ਵਿੱਚ ਦੇਰੀ ਹੋਣ ਦਾ ਕਾਰਨ ਹੈ ਕਿ ਉਸ ਉਪਰੋਂ ਹਾਈਵੋਲਟ ਤਾਰਾ ਨਿਕਲਦੀਆਂ ਸਨ ਅਤੇ ਉਹਨਾਂ ਤਾਰਾਂ ਨੂੰ ਸਮੇਟਣ ਦੇ ਵਿੱਚ ਸਮਾਂ ਲੱਗਾ ਹੈ। ਉਹਨਾਂ ਕਿਹਾ ਕਿ ਜੋ ਵੀ ਦਲਿਤ ਸਮਾਜ ਦੀਆਂ ਮੰਗਾਂ ਹਨ, ਉਹ ਜਲਦ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਜੋ ਸ਼ਹੀਦ ਸਿੰਘਾਂ ਦੇ ਨਾਮ ਦੇ ਵਿੱਚ ਗਲਤੀ ਹੋਈ ਹੈ, ਉਸ ਨੂੰ ਵੀ ਸੁਧਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here