ਪੰਜਾਬ : ਅਬਕਾਰੀ ਵਿਭਾਗ ਵਲੋਂ ਛਾਪੇਮਾਰੀ ਕਰ ਫੜਿਆ ਦੇਸੀ ਸ਼ਰਾਬ ਅਤੇ ਲਾਹਣ ਦਾ ਜ਼ਖੀਰਾ, ਦੇਖੋ ਵੀਡਿਓ

ਬਟਾਲਾ : ਪੰਜਾਬ ਸਰਕਾਰ ਵਲੋਂ ਦੇਸੀ ਸ਼ਰਾਬ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਸ ਦੇ ਚਲਦੇ ਆਬਕਾਰੀ ਵਿਭਾਗ ਬਟਾਲਾ ਦੇ ਅਧਕਾਰੀਆਂ ਵਲੋਂ ਆਬਕਾਰੀ  ਪੁਲਿਸ ਨਾਲ ਵੱਖ-ਵੱਖ ਸ਼ੱਕੀ ਥਾਵਾਂ ਤੇ ਲਗਾਤਾਰ ਰੈਡ ਕੀਤੀ ਜਾ ਰਹੀ ਹੈ। ਅੱਜ ਫਤਹਿਗੜ੍ਹਚੂੜੀਆਂ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਤਾਦਾਦ ਚ ਦੇਸੀ ਸ਼ਰਾਬ ਅਤੇ ਲਾਹਣ ਦਾ ਜ਼ਖੀਰਾ ਜਬਤ ਕੀਤਾ ਗਿਆ ਹੈ |

ਉਥੇ ਹੀ ਆਬਕਾਰੀ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਅਧਕਾਰੀਆਂ ਦੇ ਆਦੇਸ਼ਾ ਤੇ ਉਹਨਾਂ ਦੀ ਵਿਸ਼ੇਸ ਟੀਮ ਵਲੋਂ ਰੈਡ ਕੀਤੀ ਗਈ ਹੈ ਅਤੇ ਕਰੀਬ 400 ਕਿਲੋ ਦੇਸੀ ਲਾਹਣ ਸ਼ਰਾਬ ਅਤੇ ਵੱਡੀ ਮਾਤਰਾ ਚ ਤਿਆਰ ਕੀਤੀ ਦੇਸੀ ਸ਼ਰਾਬ ਅਤੇ ਸ਼ਰਾਬ ਦੀਆ ਭੱਠੀਆਂ ਅਤੇ ਭਾਂਡੇ ਕਬਜ਼ੇ ਚ ਲਾਏ ਗਏ ਹਨ। ਜਬਤ ਕੀਤੀ ਲਾਹਣ ਅਤੇ ਦੇਸੀ ਸ਼ਰਾਬ ਨੂੰ ਨਸ਼ਟ ਕੀਤਾ ਗਿਆ ਉਥੇ ਹੀ ਅਧਕਾਰੀ ਨੇ ਦੱਸਿਆ ਕਿ ਜਿੰਨੀ ਲਾਹਣ ਬਰਾਮਦ ਕੀਤੀ ਹੈ ਉਸ ਤੋਂ ਹਜਾਰਾਂ ਲੀਟਰ ਸ਼ਰਾਬ ਤਿਆਰ ਹੋਣੀ ਸੀ ਅਤੇ ਉਸਦੇ ਨਾਲ ਹੀ ਦੇਸੀ ਸ਼ਰਾਬ ਵੀ ਜਬਤ ਕਰ ਮੌਕੇ ਤੇ ਉਸ ਨੂੰ ਨਸ਼ਟ ਕੀਤਾ ਗਿਆ |

Comments

Leave a Reply

Your email address will not be published. Required fields are marked *