ਹੁਸ਼ਿਆਰਪੁਰ : ਘਰ ‘ਚੋਂ ਸੋਨਾ ਅਤੇ ਨਕਦੀ ਲੈ ਕੇ ਫ਼ਰਾਰ ਹੋਏ ਚੋਰ, ਦੇਖੋ ਵੀਡਿਓ

ਹੁਸ਼ਿਆਰਪੁਰ/ਸੌਨੂੰ ਥਾਪਰ: ਖਬਰ ਹੁਸਿ਼ਆਰਪੁਰ ਦੇ ਨਜ਼ਦੀਕੀ ਪਿੰਡ ਅੱਜੋਵਾਲ ਤੋਂ ਹੈ, ਜਿੱਥੇ ਕਿ ਚੋਰਾਂ ਵਲੋਂ ਵੇਰਕਾ ਮਿਲਕ ਪਲਾਂਟ ਨਜ਼ਦੀਕ ਸਥਿਤ ਇਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਹੋਇਆਂ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ। ਇਸ ਘਟਨਾ ਨਾਲ ਪਰਿਵਾਰ ਦਾ ਕੁੱਲ 10 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋਇਆ ਹੈ। 

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਤੇ ਵੱਖ-ਵੱਖ ਪਹਿਲੂਆਂ ਨੂੰ ਆਧਾਰ ਬਣਾ ਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਚਰਨਜੀਤ ਸਿੰਘ ਪੁੱਤਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਦੂਜਾ ਘਰ ਸਲਵਾੜਾ ਮੁਹੱਲੇ ਚ ਹੈ ਤੇ ਬੀਤੇ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਦਾਦੇ ਦੀ ਮੌਤ ਹੋ ਗਈ ਸੀ ਤੇ ਅੱਜ ਘਰ ਚ ਭੋਗ ਪਾਇਆ ਜਾਣਾ ਸੀ, ਜਿਸ ਕਾਰਨ ਉਹ ਪਰਿਵਾਰ ਸਮੇਤ ਉਥੇ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਜਦੋਂ ਬੀਤੀ ਰਾਤ ਕਰੀਬ 8.30 ਵਜੇ ਉਹ ਘਰ ਆਇਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ ਚੋਂ ਲੱਖਾਂ ਦੀ ਨਕਦੀ ਸਮੇਤ ਸੋਨੇ ਦੇ ਗਹਿਣੇ ਵੀ ਚੋਰੀ ਹੋ ਚੁੱਕੇ ਸਨ। ਚਰਨਜੀਤ ਸਿੰਘ ਨੇ ਦੱਸਿਆ ਕਿ ਚੋਰ ਘਰ ਚੋਂ 5 ਲੱਖ ਦੇ ਕਰੀਬ ਦੀ ਨਕਦੀ, 200 ਡਾਲਰ ਵਿਦੇਸ਼ੀ ਕਰੰਸੀ ਤੋਂ ਇਲਾਵਾ 10 ਤੋਂ 12 ਤੋਲੇ ਸੋਨੇ ਦੇ ਗਹਿਣੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਚੋਰੀ ਦੀ ਘਟਨਾ ਨਾਲ ਉਨ੍ਹਾਂ ਦਾ 10 ਲੱਖ ਰੁਪਏ ਤੋਂ ਵਧੇਰੇ ਦਾ ਨੁਕਸਾਨ ਹੋਇਆ ਹੈ । ਦੂਜੇ ਪਾਸੇ ਥਾਣਾ ਸਦਰ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Comments

Leave a Reply

Your email address will not be published. Required fields are marked *