ਪੰਜਾਬ : ਨੈਸ਼ਨਲ ਹਾਈਵੇ ਤੇ ਹੋਇਆ ਭਿਆਨਕ ਹਾਦਸਾ, ਰਾਹਗੀਰਾਂ ਨੇ ਕੀਤਾ ਹਾਈਵੇ ਜਾਮ, ਦੇਖੋ ਵੀਡਿਓ 

ਬਟਾਲਾ : ਅਮ੍ਰਿਤਸਰ ਤੋਂ ਜੰਮੂ ਜਾ ਰਹੇ ਇੱਕ ਕੇਲਿਆਂ ਦਾ ਭਰਿਆ ਟਰੱਕ ਸੰਤੁਲਨ ਵਿਗੜਨ ਕਰਕੇ ਗੁਰਦਾਸਪੁਰ ਨੈਸ਼ਨਲ ਹਾਈਵੇ ਤੇ ਇਕ ਖੰਭੇ ਨਾਲ ਜਾ ਟਕਰਾਇਆ। ਇਹ ਹਾਦਸਾ ਇੰਨਾ ਜਬਰਦਸਤੀ ਸੀ ਕਿ ਟਰੱਕ ਚਾਲਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਰਾਹਗੀਰਾਂ ਨੇ ਬੜੀ ਮੁਸ਼ਕਲ ਦੇ ਨਾਲ ਮ੍ਰਿਤਕ ਡ੍ਰਾਈਵਰ ਦੀ ਲਾਸ਼ ਨੂੰ ਟਰੱਕ ਵਿੱਚੋਂ ਬਾਹਰ ਕੱਢਿਆ ਅਤੇ ਪੁਲਿਸ ਨੂੰ ਫੋਨ ਕੀਤਾ, ਪਰ ਹਾਦਸੇ ਵਾਲੀ ਜਗ੍ਹਾ ਕਿੱਸੇ ਦੇ ਏਰੀਏ ਵਿੱਚ ਆਉਂਦੀ ਹੈ ਇੱਸ ਗੱਲ ਨੂੰ ਸਪਸ਼ਟ ਕਰਨ ਕਰਕੇ ਪੁਲਿਸ ਇੱਕ ਘੰਟਾ ਬੀਤ ਜਾਣ ਦੇ ਬਾਅਦ ਵੀ ਮੌਕੇ ਤੇ ਨਹੀਂ ਪਹੁਚੀ। ਜਿਸ ਕਰਕੇ ਗੁੱਸੇ ਵਿੱਚ ਆਏ ਰਾਹਗੀਰਾਂ ਨੇ ਦੋਵੇਂ ਬੰਨੇ ਟਰੱਕ ਲਗਾ ਕੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਅਤੇ ਅੱਧਾ ਘੰਟਾ ਹਾਈਵੇ ਬੰਦ ਰਹਿਣ ਤੋਂ ਬਾਅਦ ਮੌਕੇ ਤੇ ਪੁਲਿਸ ਅਧਿਕਾਰੀ ਪਹੁੰਚੇ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਖੇ ਭੇਜ ਕੇ ਜਾਂਚ ਪੜਤਾਲ ਸ਼ੁਰੂ ਕੀਤੀ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਿੱਬੜ ਦੀ ਐੱਸਐੱਚਓ ਅਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਨੈਸ਼ਨਲ ਹਾਈਵੇ ਤੇ ਇੱਕ ਟਰੱਕ ਹਾਦਸਾਗ੍ਰਸਤ ਹੋਇਆ ਹੈ ਅਤੇ ਟਰੱਕ ਚਾਲਕ ਦੀ ਮੌਕੇ ਤੇ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਉਨ੍ਹਾਂ ਦੇ ਥਾਣੇ ਅਧੀਨ ਨਹੀਂ ਪੈਂਦਾ ਜਿਸ ਕਰਕੇ ਆਉਣ ਵਿੱਚ ਦੇਰੀ ਹੋਈ ਹੈ ਅਤੇ ਇਹ ਏਰੀਆ ਸਿਟੀ ਪੁਲਿਸ ਗੁਰਦਾਸਪੁਰ ਅਧੀਨ ਆਉਂਦਾ ਹੈ ਅੱਤੇ ਹੁਣ ਮੌਕੇ ਤੇ ਸਿਟੀ ਪੁਲਿਸ ਵੀ ਪਹੁੰਚ ਚੁੱਕੀ ਹੈ ਅਤੇ ਮ੍ਰਿਤਕ ਦੇਹ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਲਗਾਏ ਗਏ ਜਾਮ ਨੂੰ ਖੁਲ੍ਹਵਾ ਦਿੱਤਾ ਗਿਆ ਹੈ।

Comments

Leave a Reply

Your email address will not be published. Required fields are marked *