ਪੰਜਾਬ : ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਹੋਈ ਮੌਤ, ਦੇਖੋ ਵੀਡਿਓ

ਮੱਖੂ : ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਦੇ ਦਾਅਵੇ ਕੀਤਾ ਜਾ ਰਹੇ ਹਨ ਪਰ ਆਏ ਦਿਨ ਨਸ਼ੇ ਨਾਲ ਕਿਸੇ ਨਾ ਕਿਸੇ ਦੀ ਮੌਤ ਦੀ ਖਬਰ ਸੁਨਣ ਨੂੰ ਮਿਲਦੀ ਹੀ ਰਹਿੰਦੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਮਖੂ ਦੇ ਅਧੀਨ ਆਉਂਦੇ ਪਿੰਡ ਪੀਰ ਮੁਹੰਮਦ ਤੋਂ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਇਕ ਵਿਅਕਤੀ ਖ਼ਿਲਾਫ਼ 304 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ’ਚ ਸਤਨਾਮ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਪਿੰਡ ਜੋਗੇ ਵਾਲਾ ਨੇ ਦੱਸਿਆ ਕਿ ਉਸ ਦੇ ਲੜਕੇ ਸਿਮਰਜੀਤ ਸਿੰਘ (22) ਨੂੰ ਸੁਖਪਾਲ ਸਿੰਘ ਉਰਫ਼ ਸੁੱਖ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਜੋਗੇਵਾਲਾ ਵੱਲੋਂ ਨਸ਼ੇ ਦਾ ਟੀਕਾ ਲਗਾਇਆ ਗਿਆ ਸੀ, ਜਿਸ ਕਰਕੇ ਉਸ ਦੇ ਲੜਕੇ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Comments

Leave a Reply

Your email address will not be published. Required fields are marked *