ਪੰਜਾਬ: ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਨੌਜਵਾਨ ਦੀ ਹੋਈ ਮੌਤ, 3 ਜ਼ਖਮੀ, ਦੇਖੋ ਵੀਡਿਓ

ਜ਼ੀਰਾ: ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਤਲਵੰਡੀ ਜੱਲੇ ਖਾਂ ਵਿਖੇ ਅੱਜ ਸ਼ਾਮ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਤਿੰਨ ਹੋਰ  ਜ਼ਖਮੀ ਵੀ ਹੋਏ ਹਨ ਜਿਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਵਿਨੋਦ ਨਾਇਬ ਤਹਿਸੀਲਦਾਰ ਅਤੇ ਸਿਵਲ ਹਸਪਤਾਲ ਜ਼ੀਰਾ ਵਿਖੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸਤਪਾਲ ਸਿੰਘ ਜਿਸ ਦੀ ਉਮਰ ਕਰੀਬ 26 ਸਾਲ ਸੀ ਪਿੰਡ ਤਲਵੰਡੀ ਜੱਲੇ ਖਾਂ ਵਿਖੇ ਟਰਾਲੀ ਤੋਂ ਤੂੜੀ ਉਤਾਰਦੇ ਸਮੇ ਅਚਾਨਕ ਅਸਮਾਨੀ ਬਿਜਲੀ ਡਿੱਗਣ ਅਸਮਾਨੀ ਬਿਜਲੀ ਦੀ ਚਪੇਟ ਵਿੱਚ ਆਉਣ ਕਾਰਨ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ। ਕੋਟਿ ਸੇਖਾ ਤਿੰਨ ਘਾਇਲ ਜੋ ਹਸਪਤਾਲ ਵਿੱਚ ਦਾਖਲ ਹਨ ਉਹਨਾਂ ਦਾ ਇਲਾਜ ਚਲ ਰਿਹਾ ਹੈ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜੀਰਾ ਵਿਖੇ ਤਾਇਨਾਤ ਡਾਕਟਰ ਅਕਾਸ਼ ਨੇ ਦੱਸਿਆ ਕਿ 108 ਐਂਬੂਲੈਂਸ ਵਾਲੇ ਇੱਕ ਮਰੀਜ਼ ਲੈ ਕੇ ਆਏ ਸਨ ਜੋ ਕਿ ਅਸਮਾਨੀ ਬਿਜਲੀ ਡਿੱਗਣ ਦਾ ਸ਼ਿਕਾਰ ਹੋਇਆ ਸੀ, ਪਰ ਸਿਵਲ ਹਸਤਾਲ ਜੀਰਾ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ

Comments

Leave a Reply

Your email address will not be published. Required fields are marked *