ਪੰਜਾਬ: ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ, ਦੇਖੋ ਵੀਡਿਓ

ਕੋਟਕਪੂਰਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਨਤੀਜੇ ਵਿੱਚੋ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਪ੍ਰਨੀਤ ਕੌਰ ਪੁੱਤਰੀ ਜਸਪ੍ਰੀਤ ਸਿੰਘ 591/600 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਅਤੇ ਪ੍ਰਭਲੀਨ ਕੌਰ ਪੁੱਤਰੀ ਸਤਨਾਮ ਸਿੰਘ 589/600 ਨੇ ਪੰਜਾਬ ਦੀ ਮੈਰਿਟ ਵਿੱਚ ਗਿਆਰਵਾਂ ਸਥਾਨ ਪ੍ਰਾਪਤ ਕੀਤਾ ਹੈ। 

ਸੰਸਥਾ ਦੇ ਮੁਖੀ ਪ੍ਰਭਜੋਤ ਸਿੰਘ ਨੇ ਇਸ ਪ੍ਰਾਪਤੀ ਲਈ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸੰਸਥਾ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਇਸ ਨਤੀਜੇ ਲਈ ਸਮੂਹ ਸਟਾਫ ਵਧਾਈ ਦਾ ਹੱਕਦਾਰ ਹੈ । ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਮੈਂ ਆਪਣੇ ਟੀਚਰ ਅਤੇ ਪ੍ਰਿੰਸੀਪਲ ਤੇ ਮੇਰੇ ਸਾਥੀਆਂ ਦੇ ਸਹਿਯੋਗ ਨਾਲ ਮੈਰਿਟ ਵਿਚ ਸਥਾਨ ਬਨਾਇਆ ਤੇ ਮੈਂ ਬੈਂਕ ਮੈਨੇਜਰ ਬਣਨਾ ਚਾਹੁੰਦੀ ਹਾਂ। ਦੂਜੇ ਪਾਸੇ ਦੂਜੀ ਸਟੂਡੈਂਟ ਪ੍ਰਬਲੀਨ ਕੌਰ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਮੈਂ ਆਪਣੇ ਟੀਚਰ ਦਾ ਬਹੁਤ ਧੰਨਵਾਦ ਕਰਦੀ ਹਾਂ ਅਤੇ ਮੈਂ ਇਕ ਟੀਚਰ ਬਣਨਾ ਚਹੁੰਦੀ ਹਾਂ । 

Comments

Leave a Reply

Your email address will not be published. Required fields are marked *