ਪੰਜਾਬ : ਆਪ ਨੇਤਾ ਦੇ ਘਰ ਅਣਪਛਾਤੇ ਨੌਜਵਾਨਾਂ ਨੇ ਚਲਾਇਆਂ ਗੋਲੀਆਂ, ਦੇਖੋ ਵੀਡਿਓ

ਡੇਰਾ ਬਾਬਾ ਨਾਨਕ : ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਆਪ ਨੇਤਾ ਗੁਰਦੀਪ ਸਿੰਘ ਰੰਧਾਵਾ ਦੇ ਘਰ ਤੇ ਅਣਪਛਾਤੇ ਨੌਜਵਾਨਾਂ ਵਲੋਂ ਤਿੰਨ ਫਾਇਰ ਕੀਤੇ ਗਏ । ਮਾਮਲਾ ਬੀਤੀ ਦੇਰ ਰਾਤ ਦਾ ਹੈ ਇਸ ਮਾਮਲੇ ਚ ਗੁਰਦੀਪ ਸਿੰਘ ਦੇ ਬਿਆਨ ਹੇਠ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਚ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੁਲਿਸ ਨੂੰ ਗੁਰਦੀਪ ਸਿੰਘ ਵਲੋਂ ਦਿਤੇ ਬਿਆਨ ਅਨੁਸਾਰ ਬੀਤੀ ਰਾਤ ਕਰੀਬ ਇਕ ਵਜੇ ਉਹਨਾਂ ਦੇ ਘਰ ਦੇ ਬਾਹਰ ਮੋਟਰਸਾਈਕਲ ਤੇ ਸਵਾਰ ਨਕਾਬਪੋਸ਼ ਲੋਕਾਂ ਵਲੋਂ ਘਰ ਵੱਲ ਫਾਇਰ ਕੀਤੇ ਗਏ ਹਨ। ਉਨਾਂ ਦੇ ਗੇਟ ਤੇ ਗੋਲੀਆਂ ਵੱਜਿਆ ਹਨ।

Comments

Leave a Reply

Your email address will not be published. Required fields are marked *