ਪੰਜਾਬ : ਟਰੱਕ ਨੇ ਸਕੂਟਰੀ ਸਵਾਰਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਦੇਖੋ ਵੀਡਿਓ 

ਪਠਾਨਕੋਟ: ਪਠਾਨਕੋਟ ਜੀ.ਟੀ. ਰੋਡ ਤੇ ਮਿਲਕ ਪਲਾਂਟ ਚੌਰਾਹੇ ਵਿੱਚ ਅੱਜ ਦੁਪਹਿਰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ 15 ਸਾਲ ਦੀ ਲੜਕੀ ਅਤੇ ਇਕ 10 ਸਾਲ ਦਾ ਬੱਚਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਅਜੇਪਾਲ ਪੁੱਤਰ ਰਾਜਬੀਰ ਵਾਸੀ ਪਿੰਡ ਨਰਪੁਰ ਜੋ ਆਪਣੇ ਤਾਇਆ ਕੋਲ ਮਿਲਕ ਪਲਾਂਟ ਗੁਰਦਾਸਪੁਰ ਦੇ ਸਾਹਮਣੇ ਰਹਿੰਦਾ ਸੀ, ਆਪਣੇ ਚਾਚਾ ਦੀ 15 ਸਾਲ ਦੀ ਲੜਕੀ ਜੈਸੀਕਾ ਤੇ ਚਾਚਾ ਦੇ ਹੀ 10 ਸਾਲ ਦੇ ਲੜਕੇ ਕੁਲਵੰਤ ਨਾਲ ਆਪਣੀ ਸਕੂਟਰੀ ਨੰਬਰ ਪੀ.ਬੀ. 06 ਐਚ 1245 ਤੇ ਘਰੋਂ ਨਿਕਲਿਆ ਸੀ ਤੇ ਦੁਪਹਿਰੇ ਪੌਨੇ ਇਕ ਵਜੇ ਦੇ ਕਰੀਬ ਜਦੋਂ ਮਿਲਕ ਪਲਾਂਟ ਚੌਰਾਹੇ ਤੋਂ ਮੋੜ ਕੱਟਦੇ ਹੋਏ ਗੁਰਦਾਸਪੁਰ ਸਾਇਡ ਤੋਂ ਆ ਰਹੇ ਸਨ ਤਾਂ ਇਕ ਸਮਾਨ ਨਾਲ ਲੱਦੇ ਹੋਏ ਟਰੱਕ ਨਾਲ ਉਸ ਦੀ ਟੱਕਰ ਹੋ ਗਈ।

ਅਜੈ ਪਾਲ ਦੇ ਉੱਪਰੋਂ ਟ੍ਰਕ ਦਾ ਇੱਕ ਟਾਇਰ ਗੁਜ਼ਰ ਗਿਆ, ਇਸ ਲਈ ਉਸ ਦਾ ਸ਼ਰੀਰ ਬੁਰੀ ਤਰ੍ਹਾਂ ਨਾਲ ਕੁਚਲਿਆ ਗਿਆ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਚਾਚਾ ਦੀ ਲੜਕੀ ਜੈਸੀਕਾ ਤੇ ਚਾਚਾ ਦਾ ਲੜਕਾ ਕੁਲਵੰਤ ਗੰਭੀਰ ਜਖਮੀਂ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਤੇ ਫੇਰ ਸ਼ਹਿਰ ਦੇ ਇਕ ਨਿਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਦੁਰਘਟਨਾ ਤੋਂ ਬਾਅਦ ਟੱਰਕ ਡਰਾਈਵਰ ਮੌਕੇ ਤੋਂ ਤੁਰੰਤ ਫਰਾਰ ਹੋ ਗਿਆ।

ਉੱਥੇ ਹੀ ਮੌਕੇ ਤੇ ਪਹੁੰਚੇ ਥਾਣਾ ਸਿਟੀ ਗੁਰਦਾਸਪੁਰ ਦੇ ਸਬ-ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਹਨ ਅਤੇ ਮ੍ਰਿਤਕ ਅਜੇਪਾਲ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਣਪਛਾਤੇ ਟਰੱਕ ਦੀ ਪਹਿਚਾਣ ਕਰਨ ਲਈ ਨੇੜੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।

Comments

Leave a Reply

Your email address will not be published. Required fields are marked *