ਪੰਜਾਬ : ਬਨੇਗਾ ਵਲੰਟੀਅਰਾਂ ਵਲੋਂ ਕੱਢਿਆ ਗਿਆ ਪੈਦਲ ਮਾਰਚ, ਦੇਖੋ ਵੀਡਿਓ

ਜਲਾਲਾਬਾਦ : ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਹਰ ਇੱਕ ਲਈ ਰੁਜ਼ਗਾਰ ਦੀ ਗਰੰਟੀ ਕਰਦੇ ਭਗਤ ਸਿੰਘ ਕੌਮੀਂ ਰੁਜ਼ਗਾਰ ਗਰੰਟੀ ਕਾਨੂੰਨ ਦੇਸ਼ ਦੀ ਪਾਰਲੀਮੈਂਟ ਵਿੱਚੋਂ ਪਾਸ ਕਰਵਾਉਣ ਲਈ, ਹਰ ਵਿਦਿਆਰਥੀ ਲਈ ਮੁਫ਼ਤ ਅਤੇ ਲਾਜ਼ਮੀ ਵਿੱਦਿਆ ਦੀ ਗਰੰਟੀ, ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸਹੂਲਤਾਂ, ਮਨੁੱਖਾ ਸ਼ਕਤੀ ਦੀ ਮੁਕੰਮਲ ਯੋਜਨਾ ਬੰਧੀ ਕਰਵਾਉਣ ਅਤੇ ਦੇਸ਼ ਵਿੱਚ ਬਲਾਕ ਪਧਰ ਤੇ ਖੇਡਾਂ ਅਤੇ ਸਭਿਆਚਾਰਕ ਸਰਗਰਮੀਆਂ ਦੇ ਕੇਂਦਰ  ਭਗਤ ਸਿੰਘ ਭਵਨ ਉਸਾਰੇ ਜਾਣ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਅੱਜ ਦੋ ਰੋਜ਼ਾ ‘ਬਨੇਗਾ ਵਲੰਟੀਅਰ ਪੈਦਲ ਮਾਰਚ’ ਦਾ ਆਗਾਜ਼ ਵਲੰਟੀਅਰਾਂ ਵਲੋਂ ਪੈਦਲ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਪੈਦਲ ਮਾਰਚ ਵਿਚ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚੋਂ ਹਜ਼ਾਰਾਂ ਲਾਲ ਵਰਦੀ ਧਾਰੀ ਵਲੰਟੀਅਰਾਂ (ਸਵੈ ਇੱਛਕ , ਭਗਤ ਸਿੰਘ ਦੀ ਫੋਟੋ ਅਤੇ BNEGA ਵਾਲੀ ਟੀ ਸ਼ਰਟ) ਵਲੋਂ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਇਸ ਪੈਦਲ ਮਾਰਚ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਅਤੇ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ, ਜਿਲ੍ਹਾ ਪ੍ਰਧਾਨ ਹਰਭਜਨ ਛਪੜੀ ਵਾਲਾ, ਜਿਲ੍ਹਾ ਸਕੱਤਰ ਸ਼ੁਬੇਗ ਸਿੰਘ ਝੰਗੜ ਭੈਣੀ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਰਮਨ ਧਰਮੂ ਵਾਲਾ, ਜਿਲ੍ਹਾ ਸਕੱਤਰ ਸਟਾਲਿਨ ਲਮੋਚੜ, ਵਿਦਿਆਰਥੀ ਲੜਕੀਆਂ ਦੀ ਸੂਬਾਈ ਕੋ ਕਨਵੀਨਰ ਸੰਜਨਾ ਢਾਬਾਂ, ਜਿਲ੍ਹਾ ਆਗੂ ਨਰਿੰਦਰ ਢਾਬਾਂ, ਗੁਰਦਿਆਲ ਢਾਬਾਂ, ਆਦਿ ਨੇ ਕੀਤੀ।

ਇਸ ਪੈਦਲ ਮਾਰਚ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣ ਲਈ ਕੇਰਲਾ ਤੋਂ ਸੀ.ਪੀ.ਆਈ. ਦੇ ਸੰਸਦ ਮੈਂਬਰ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਕੌਮੀ ਪ੍ਰਧਾਨ ਪੀ. ਸੰਦੋਸ਼ ਕੁਮਾਰ, ਮੌਜੂਦਾ ਕੌਮੀ ਪ੍ਰਧਾਨ ਸੁਖਜਿੰਦਰ ਮਹੇਸ਼ਰੀ, ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਸਾਥੀ ਜਗਰੂਪ ਸਿੰਘ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਸਕੱਤਰ ਵਰਿੰਦਰ ਖੁਰਾਣਾ, ਗੁਰਜੀਤ ਸਰਦੂਲ ਗੜ, ਕਰਮਵੀਰ ਕੌਰ ਬਧਨੀ, ਜਸਪ੍ਰੀਤ ਬਧਨੀ ਵੀ ਸ਼ਾਮਲ ਹੋਏ। ਇਸ ਮੌਕੇ ਉਹਨਾਂ ਨਾਲ ਸੀ ਪੀ ਆਈ ਦੇ ਜਿਲ੍ਹਾ ਸਕੱਤਰ ਹੰਸ ਰਾਜ ਗੋਲਡਨ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਸੁਰਿੰਦਰ ਸਿੰਘ ਢੰਡੀਆਂ, ਬਲਾਕ ਪ੍ਰਧਾਨ ਕ੍ਰਿਸ਼ਨ ਧਰਮੂ ਵਾਲਾ,  ਭਗਵਾਨ ਦਾਸ ਬਹਾਦਰ ਕੇ, ਸਾਬਕਾ ਜਿਲਾ ਪ੍ਰਧਾਨ ਡਾਕਟਰ ਸਰਬਜੀਤ ਸਿੰਘ ਬਨਵਾਲਾ, ਜੰਮੂ ਰਾਮ ਬਨਵਾਲਾ, ਬਲਵੰਤ ਚੌਹਾਨ ਆਦਿ ਵੀ ਹਾਜਰ ਸਨ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਅਤੇ ਵਿਦਿਆਰਥੀਆਂ ਵਲੋਂ ਚਲਾਈ ਰੁਜ਼ਗਾਰ ਪ੍ਰਾਪਤੀ ਮੁਹਿੰਮ ਨੇ ਪੰਜਾਬ ਵਿਚ ਜਵਾਨੀ ਨੂੰ ਰੁਜ਼ਗਾਰ ਦੇ ਮੁੱਦੇ ਤੇ ਚੇਤਨ ਕੀਤਾ ਹੈ,  ਜਿਸ ਦਾ ਨਤੀਜਾ ਹੈ ਕਿ ਅੱਜ ਨਿਰੋਲ ਜਵਾਨੀ ਰੁਜ਼ਗਾਰ ਦੀ ਮੰਗ ਤੇ ਦੇਸ਼ ਪਧਰ ਤੇ ਲਾਮਬੰਧ ਹੋ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਅੱਜ ਸ਼ੁਰੂ ਕੀਤਾ ਬਨੇਗਾ ਵਲੰਟੀਅਰ ਪੈਦਲ ਮਾਰਚ ਸਿਰਫ ਫਾਜ਼ਿਲਕਾ ਤੱਕ ਹੀ ਸੀਮਤ ਨਹੀਂ ਰਹੇਗਾ ਸਗੋਂ ਇਹ ਇਕ ਬਨੇਗਾ ਲਹਿਰ ਦਾ ਰੂਪ ਧਾਰ ਕੇ ਦੇਸ਼ ਦੀ ਜਵਾਨੀ ਨੂੰ ਬਨੇਗਾ ਪ੍ਰਾਪਤੀ ਲਈ ਇਕਜੁੱਟ ਹੋਣ ਦਾ ਸੱਦਾ ਹੈ। ਇਹ ਸਿਰਫ ਸ਼ਰੂਆਤ ਹੈ ਅੰਤ ਜਿੱਤ ਯਕੀਨੀ ਹੋਵੇਗੀ। 


ਇਸ ਮੌਕੇ ਬਨੇਗਾ ਵਲੰਟੀਅਰ ਪੈਦਲ ਮਾਰਚ ਰਵਾਨਾ ਹੋਣ ਤੋਂ ਪਹਿਲਾਂ ਇਥੇ ਪਿੰਡ ਦੇ ਲੋਕਾਂ ਅਤੇ ਸਮਾਜ ਸੇਵੀ ਵਿਅਕਤੀਆਂ ਵਲੋਂ ਪੈਦਲ ਮਾਰਚ ਵਿੱਚ ਸ਼ਾਮਲ ਹੋਣ ਜਾ ਰਹੇ ਵਲੰਟੀਅਰਾਂ ਲਈ ਵਿਸ਼ੇਸ਼ ਤੌਰ ਤੇ ਚਾਹ ਮੱਠੀਆਂ ਅਤੇ ਲੱਡੂਆਂ ਦਾ ਲੰਗਰ ਲਗਾਇਆ ਗਿਆ। ਇਸ ਬਨੇਗਾ ਵਲੰਟੀਅਰ ਪੈਦਲ ਮਾਰਚ ਵਿੱਚ ਸੰਦੀਪ ਜੋਧਾ, ਕਰਨੈਲ ਬਘੇ ਕੇ, ਮਲਕੀਤ ਲਮੋਚੜ, ਕੁਲਦੀਪ ਬਖੂਸ਼ਾਹ, ਹੁਸ਼ਿਆਰ ਕਾਵਾਂ ਵਾਲਾ, ਹਰਮਨ ਕੌਰ ਦੋਨਾ ਨਾਨਕਾ, ਅਵਨ ਤੋਤਿਆਂ ਵਾਲੀਨੀਲਮ ਝੰਗੜ ਭੈਣੀ, ਜਰਨੈਲ ਢਾਬਾਂ, ਬਲਜੀਤ ਮਹੁਆਣਾ ਅਤੇ ਗੁਰਜੀਤ ਪਾਲੀ ਵਾਲਾ ਆਦਿ ਦੀ ਅਗਵਾਈ ਵਿੱਚ ਵਰਦੀ ਧਾਰੀ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।

Comments

Leave a Reply

Your email address will not be published. Required fields are marked *