ਨੰਗਲ/ ਸੰਦੀਪ ਸ਼ਰਮਾ : ਇੱਕ ਕਮਰੇ ਵਿੱਚ ਰਹਿਣ ਵਾਲੇ ਪਰਿਵਾਰ ਤੇ ਉਸ ਵਕਤ ਮੁਸੀਬਤਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੇ ਘਰ ਵਿਚ ਅਚਾਨਕ ਅੱਗ ਲਗਣ ਕਾਰਨ ਸਾਰਾ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਸ਼ਾਮ ਦੇ ਵਕਤ ਆਪਣੇ ਘਰ ਵਿਚ ਚਿਰਾਗ ਜਲਾ ਕੇ ਮੰਦਿਰ ਮੱਥਾ ਟੇਕਣ ਗਏ ਸਨ ।ਪਰ ਜਦੋਂ ਉਨ੍ਹਾਂ ਨੇ ਘਰ ਆ ਕੇ ਦੇਖਿਆ ਤਾਂ ਘਰ ਵਿੱਚ ਅੱਗ ਲੱਗੀ ਹੋਈ ਸੀ ਤੇ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਚੁੱਕਿਆ ਸੀ। ਆਸ-ਪੜੌਸ ਦੇ ਲੋਕਾਂ ਦੀ ਮਦਦ ਨਾਲ ਲੱਗੀ ਹੋਈ ਅੱਗ ਨੂੰ ਬੁਝਾ ਲਿਆ ਗਿਆ ਪਰ ਉਦੋਂ ਤੱਕ ਘਰ ਦਾ ਸਾਰਾ ਸਾਰਾ ਸਮਾਨ ਅੱਗ ਲਗਣ ਕਾਰਨ ਸੜ ਕੇ ਸਵਾਹ ਹੋ ਚੁੱਕਿਆ ਸੀ।
ਪੰਜਾਬ : ਗਰੀਬ ਪਰਿਵਾਰ ਦੇ ਘਰ ਵਿੱਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ, ਦੇਖੋ ਵੀਡਿਓ

Leave a Reply