Baddiਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਕੈਬਨਟ ਮੰਤਰੀ...

ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਕੈਬਨਟ ਮੰਤਰੀ ਧਾਲੀਵਾਲ ਦਾ ਆਇਆ ਬਿਆਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਕੀ ਬਾਰੇ ਵਿਚਾਰ ਨਹੀਂ ਕੀਤਾ। ਕਿਉਂਕਿ ਝਾਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ। ਨਾਲ ਹੀ ਇਸ ਮੁੱਦੇ ‘ਤੇ ਸੂਬੇ ਦੀ ਸਿਆਸਤ ਭਖ ਗਈ ਹੈ। ਅਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਹ ਚਿੱਠੀ ਲੈ ਕੇ ਜਲਿਆਂਵਾਲਾ ਬਾਗ ਵਿਖੇ ਪਹੁੰਚੇ। ਪਹਿਲਾਂ ਉਹਨਾਂ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹ ਤੇ ਫਿਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਿੱਠੀ ਦਿਖਾਂਦਿਆਂ ਹੋਇਆ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਝੂਠ ਬੋਲਿਆ ਹੈ ਅਤੇ ਝੂਠਾ ਪ੍ਰਚਾਰ ਕੀਤਾ ਹੈ। ਅੱਗੇ ਬੋਲਦੇ ਹੋਏ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਭਗਤ ਸਿੰਘ, ਮਾਈ ਭਾਗੋ, ਕਰਤਾਰ ਸਿੰਘ ਸਰਾਭਾ, ਗਦਰੀ ਬਾਬਾ ਤੇ ਮਹਾਰਾਜਾ ਰਣਜੀਤ ਸਿੰਘ ਦੀਆਂ ਕੁਰਬਾਨੀਆਂ ਨੂੰ ਰੱਦ ਦੀ ਸ਼੍ਰੇਣੀ ਵਿੱਚ ਨਹੀਂ ਭੇਜਾਂਗੇ। ਇਹ ਸਾਰੇ ਸਾਡੇ ਹੀਰੋ ਹਨ।

ਅਸੀਂ ਜਾਣਦੇ ਹਾਂ ਕਿ ਇਨ੍ਹਾਂ ਸਾਰਿਆਂ ਦਾ ਸਨਮਾਨ ਕਿਵੇਂ ਕਰਨਾ ਹੈ। ਸਾਨੂੰ ਭਾਜਪਾ ਤੋਂ ਐਨਓਸੀ ਦੀ ਜ਼ਰੂਰਤ ਨਹੀਂ ਹੈ। ਹੁਣ ਪੰਜਾਬ ਸਰਕਾਰ ਆਪਣੇ ਬਲਬੂਤੇ ਦੇ ਉੱਪਰ ਪੰਜਾਬ ਦੀ ਝਾਕੀ ਪੰਜਾਬ ਵਿੱਚ ਅਤੇ ਦਿੱਲੀ ਵਿੱਚ ਦਿਖਾਵੇਗੀ। ਉਹਨਾਂ ਕਿਹਾ ਕਿ ਜੋ ਝੂਠ ਸੁਨੀਲ ਜਾਖੜ ਵੱਲੋਂ ਬੋਲਿਆ ਗਿਆ ਹੈ ਉਸ ਨੂੰ ਲੈ ਕੇ ਸੁਨੀਲ ਜਾਖੜ ਨੂੰ ਪੰਜਾਬ ਦੇ ਲੋਕਾਂ ਤੋਂ ਹੱਥ ਜੋੜ ਕੇ ਮਾਫੀ ਮੰਗਣੀ ਚਾਹੀਦੀ ਹੈ। ਇੱਥੇ ਹੀ ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰੱਖਿਆ ਮੰਤਰਾਲੇ ਦੇ ਬਿਆਨ ਤੋਂ ਬਾਅਦ ਹੁਣ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਪਾਈ ਹੈ ਦੂਸਰੇ ਪਾਸੇ ਪੰਜਾਬ ਦੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਅੰਮ੍ਰਿਤਸਰ ਜਲਿਆਂਵਾਲਾ ਬਾਗ ਵਿਖੇ ਪਹੁੰਚੇ ਤੇ ਉਹਨਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਇਹ ਚਿੱਠੀ ਮੀਡੀਆ ਦੇ ਸਾਹਮਣੇ ਦਿਖਾਉਂਦੇ ਹੋਏ, ਸੁਨੀਲ ਜਾਖੜ ਦੇ ਉੱਪਰ ਸਵਾਲ ਖੜੇ ਕੀਤੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਹੁਣ ਇਸ ਬਾਰੇ ਸੁਨੀਲ ਜਾਖੜ ਦਾ ਕੀ ਬਿਆਨ ਸਾਹਮਣੇ ਆਉਂਦਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...