Amritsarਡੀਸੀ ਨੇ 99 ਕਲੋਨਾਈਜ਼ਰਾਂ  ਤੇ ਪਰਚਾ ਦਰਜ ਕਰਨ ਦੇ ਹੁਕਮ ਕੀਤੇ ਜਾਰੀ

ਡੀਸੀ ਨੇ 99 ਕਲੋਨਾਈਜ਼ਰਾਂ  ਤੇ ਪਰਚਾ ਦਰਜ ਕਰਨ ਦੇ ਹੁਕਮ ਕੀਤੇ ਜਾਰੀ

WhatsApp Group Join Now
WhatsApp Channel Join Now

ਜਲੰਧਰ (ਵਰੂਣ)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਪੁਲਿਸ ਵਿਭਾਗ ਨੂੰ ਜ਼ਿਲ੍ਹੇ ਵਿੱਚ ਪਿਛਲੇ ਦੋ ਸਾਲਾਂ ਦੌਰਾਨ ਨਾਜਾਇਜ਼ ਕਲੋਨੀਆਂ ਵਿਕਸਤ ਕਰਨ ’ਤੇ 99 ਕਲੋਨਾਈਜ਼ਰਾਂ ਵਿਰੁੱਧ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪੀ.ਏ.ਪੀ.ਆਰ.ਏ.) ਤਹਿਤ ਐਫ.ਆਈ.ਆਰ. ਦਰਜ ਕਰਨ ਲਈ ਕਿਹਾ। ਇਨ੍ਹਾਂ ਵਿੱਚੋਂ 12 ਕਲੋਨੀਆਂ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ ਜਦਕਿ ਬਾਕੀ 87 ਐਸ.ਐਸ.ਪੀ. ਦਿਹਾਤੀ ਅਧੀਨ ਪੈਂਦੇ ਖੇਤਰਾਂ ਵਿੱਚ ਹਨ।

ਡਿਪਟੀ ਕਮਿਸ਼ਨਰ, ਜਿਨ੍ਹਾਂ ਕੋਲ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਵੀ ਹੈ, ਵੱਲੋਂ ਇਨ੍ਹਾਂ ਕਲੋਨੀਆਂ ਦੇ ਮਾਲਕਾਂ ਖਿਲਾਫ਼ ਐਫ.ਆਈ. ਆਰ. ਦਰਜ ਕਰਨ ਲਈ ਜੇ.ਡੀ.ਏ. ਵੱਲੋਂ ਭੇਜੇ ਪੱਤਰਾਂ ਦੇ ਨਾਲ ਪਿਛਲੇ ਦੋ ਸਾਲਾਂ ਵਿੱਚ ਵਿਕਸਿਤ ਹੋਈਆਂ ਅਣ-ਅਧਿਕਾਰਤ ਕਲੋਨੀਆਂ ਦੀ ਇਕ ਸੂਚੀ ਵੀ ਭੇਜੀ ਗਈ ਹੈ। ਜੇ.ਡੀ.ਏ. ਵੱਲੋਂ ਕਮਿਸ਼ਨਰੇਟ ਅਤੇ ਦਿਹਾਤੀ ਪੁਲਿਸ ਦੋਵਾਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਗੈਰ-ਕਾਨੂੰਨੀ ਕਲੋਨੀਆਂ ਬਾਰੇ ਲਿਖਿਆ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਦੋਵਾਂ ਅਥਾਰਟੀਆਂ ਨੂੰ ਇਨ੍ਹਾਂ ਕਲੋਨੀਆਂ ‘ਤੇ ਕੀ ਕਾਰਵਾਈ ਕੀਤੀ ਗਈ ਹੈ, ਬਾਰੇ ਸੂਚਿਤ ਕਰਨ ਲਈ ਕਿਹਾ ਗਿਆ ਹੈ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਅਤੇ ਦਿਹਾਤੀ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਸੂਚੀ ਵਿੱਚ ਦਰਜ ਕਾਲੋਨਾਈਜ਼ਰਾਂ ਵਿਰੁੱਧ ਜੇਕਰ ਅਜੇ ਤੱਕ ਐਫ.ਆਈ.ਆਰ. ਦਰਜ ਨਹੀਂ ਹੋਈ ਤਾਂ ਇਸ ਨੂੰ ਦਰਜ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਨਾਲ ਹੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾਵੇ। ਸੂਚੀ ਵਿੱਚ ਦਰਜ ਕਲੋਨੀਆਂ ਦੀਆਂ ਦਰਖਾਸਤਾਂ ਨੂੰ ਜੇ.ਡੀ.ਏ ਵੱਲੋਂ ਰੈਗੂਲਰਾਈਜ਼ੇਸ਼ਨ ਨੀਤੀ ਤਹਿਤ ਲੋੜੀਂਦੀ ਫੀਸ ਅਤੇ ਦਸਤਾਵੇਜ਼ ਜਮ੍ਹਾ ਨਾ ਕਰਵਾਉਣ ਕਾਰਨ ਖਾਰਜ ਕਰ ਦਿੱਤਾ ਗਿਆ ਸੀ, ਜਿਸ ਉਪਰੰਤ ਪੁਲਿਸ ਵਿਭਾਗ ਨੂੰ ਸਮੇਂ-ਸਮੇਂ ‘ਤੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ ।

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਣ-ਅਧਿਕਾਰਤ ਕਲੋਨੀਆਂ ਨੂੰ ਠੱਲ੍ਹ ਪਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਬੰਧਤ ਅਥਾਰਟੀ ਵੱਲੋਂ ਅਜਿਹੀਆਂ ਗਤੀਵਿਧੀਆਂ ਖਿਲਾਫ਼ ਪਹਿਲਾਂ ਹੀ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਸ ਤਹਿਤ ਪਿੰਡ ਢੱਡਾ ਵਿਖੇ ਅਣ ਅਧਿਕਾਰਤ ਕਲੋਨੀ ਨੂੰ ਹਾਲ ਹੀ ਵਿੱਚ ਢਹਿ-ਢੇਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੋਨੀਆਂ ਕਾਰਨ ਨਾ ਸਿਰਫ਼ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਸਗੋਂ ਲੋਕਾਂ ਨਾਲ ਵੀ ਧੋਖਾ ਕੀਤਾ ਜਾ ਰਿਹਾ ਹੈ ਹੈ ਕਿਉਂਕਿ ਇਨ੍ਹਾਂ ਕਲੋਨੀਆਂ ਦੇ ਵਸਨੀਕਾਂ ਨੂੰ ਬਿਜਲੀ, ਸੜਕ, ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਸਮੇਤ ਹੋਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਕਲੋਨਾਈਜ਼ਰ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਅਸਟੇਟ ਅਫ਼ਸਰ ਚੰਦਰ ਸ਼ੇਖਰ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 81960-40008 ‘ਤੇ ਸੰਪਰਕ ਕਰ ਸਕਦੇ ਹਨ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...