Home Himachal>Baddi ਪੰਜਾਬ : ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾਂ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ, ਦੇਖੋ ਵੀਡਿਓ

ਪੰਜਾਬ : ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾਂ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ, ਦੇਖੋ ਵੀਡਿਓ

0

ਅੰਮ੍ਰਿਤਸਰ : ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅੱਜ ਇੱਕ ਵਾਰ ਫਿਰ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੇ ਨਾਲ ਗੱਲਬਾਤ ਕਰਨ ਵਾਸਤੇ ਪਹੁੰਚੇ। ਉੱਥੇ ਹੀ ਇਹ ਅੱਜ ਦੂਸਰੀ ਮੀਟਿੰਗ ਹੈ ਜੋ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਜਥੇਦਾਰ ਦੇ ਨਾਲ ਕੀਤੀ ਗਈ ਹੈ। ਅਤੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਅਮਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਆਸਵਾਸਨ ਦਿੱਤਾ ਗਿਆ ਹੈ ਕਿ ਉਹਨਾਂ ਵੱਲੋਂ ਪ੍ਰਸ਼ਾਸਨ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਚਿਤ ਕਦਮ ਚੁੱਕਣ ਵਾਸਤੇ ਵੀ ਉਹਨਾਂ ਵੱਲੋਂ ਕਿਹਾ ਗਿਆ ਹੈ।

ਉਹਨਾਂ ਨੇ ਕਿਹਾ ਕਿ ਸਾਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਉੱਤੇ ਪੂਰਾ ਭਰੋਸਾ ਹੈ ਅਤੇ ਸਾਨੂੰ ਆਸ ਹੈ ਕਿ ਇਹਨਾਂ ਵੱਲੋਂ ਸਰਕਾਰ ਦੇ ਨਾਲ ਗੱਲਬਾਤ ਕਰਕੇ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਜਰੂਰ ਰਿਹਾ ਕਰਵਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਪੂਰਨ ਭਰੋਸਾ ਦਿੱਤਾ ਗਿਆ। ਇੱਥੇ ਦੱਸਣ ਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ ਦੇ ਵਿੱਚ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵੱਲੋਂ ਜੇਲ ਵਿੱਚ ਹੋ ਰਹੇ ਉਹਨਾਂ ਤੇ ਅੱਤਿਆਚਾਰ ਨੂੰ ਲੈ ਕੇ ਭੁੱਖ ਹੜਤਾਲ ਤੇ ਵੀ ਬੈਠ ਗਿਆ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ ਤੋਂ ਬਾਅਦ ਉਹਨਾਂ ਦੇ ਮਾਤਾ ਵੱਲੋਂ ਵੀ ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ਦੇ ਵਿੱਚ ਬੈਠ ਕੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ।

ਬਹੁਤ ਸਾਰੇ ਸਿੱਖ ਜਥੇਬੰਦੀਆਂ ਦੇ ਆਗੂ ਵੀ ਉਸ ਭੁੱਖ ਹੜਤਾਲ ਵਿੱਚ ਪਹੁੰਚ ਕੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਸਾਥ ਦੇ ਰਹੇ ਹਨ। ਉਥੇ ਹੀ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬਾਰ-ਬਾਰ ਹੁਣ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ। ਤਾਂ ਜੋ ਕਿ ਅੰਮ੍ਰਿਤ ਪਾਲ ਸਿੰਘ ਨੂੰ ਦਿਬਰੂਗੜ ਜੇਲ ਦੀ ਜਗ੍ਹਾ ਤੇ ਪੰਜਾਬ ਦੀ ਕਿਸੇ ਜੇਲ ਵਿੱਚ ਸ਼ਿਫਟ ਕੀਤਾ ਜਾ ਸਕੇ। ਉਸ ਦੀ ਉੱਪਰ ਹੋ ਰਹੇ ਤਸ਼ੱਦਦ ਨੂੰ ਵੀ ਘਾਟ ਕਰਵਾਇਆ ਜਾ ਸਕੇ ਉਥੇ ਹੀ ਹੁਣ ਵੇਖਣਾ ਹੋਵੇਗਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਨਾਲ ਕੀ ਗੱਲਬਾਤ ਕੀਤੀ ਜਾਂਦੀ ਹੈ ਅਤੇ ਕਦੋਂ ਤੱਕ ਅੰਮ੍ਰਿਤ ਪਾਲ ਸਿੰਘ ਨੂੰ ਪੰਜਾਬ ਦੀ ਜੇਲ ਵਿੱਚ ਲਿਆਂਦਾ ਜਾਂਦਾ ਹੈ।

LEAVE A REPLY

Please enter your comment!
Please enter your name here