Home Himachal>Baddi ਪੰਜਾਬ : ਬਿੱਗ ਬੋਸ 17 ਦੇ ਪਹਿਲੇ ਰਨਰ-ਅਪ ਅਭਿਸ਼ੇਕ ਕੁਮਾਰ ਨੇ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਵੀਡਿਓ

ਪੰਜਾਬ : ਬਿੱਗ ਬੋਸ 17 ਦੇ ਪਹਿਲੇ ਰਨਰ-ਅਪ ਅਭਿਸ਼ੇਕ ਕੁਮਾਰ ਨੇ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਵੀਡਿਓ

0

ਅੰਮ੍ਰਿਤਸਰ : ਲੱਖਾਂ ਦੀ ਤਾਦਾਦ ਵਿੱਚ ਰੋਜ਼ਾਨਾ ਦੁਨੀਆਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸੰਗਤ ਰੂਪੀ ਨਤਮਸਤਕ ਹੋਣ ਪਹੁੰਚਦੀ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੈ। ਉੱਥੇ ਹੀ ਕਈ ਫਿਲਮੀ ਸਿਤਾਰੇ ਤੇ ਕਈ ਰਾਜਨੀਤਿਕ ਲੀਡਰ ਵੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚਦੇ ਹਨ। ਜਿਸ ਦੇ ਚਲਦੇ ਬਿਗ ਬੋਸ ਸੀਜਨ 17 ਦੇ ਪਹਿਲੇ ਰਨਰਪ ਅਭਿਸ਼ੇਕ ਕੁਮਾਰ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਭਿਸ਼ੇਕ ਕੁਮਾਰ ਨੇ ਦੱਸਿਆ ਕਿ ਬਿੱਗ ਬੋਸ 17 ਦੇ ਵਿੱਚੋਂ ਉਹਨਾਂ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਉਹ ਚਾਹੁੰਦੇ ਸਨ ਕਿ ਬਿੱਗ ਬੌਸ ਚੋਂ ਬਾਹਰ ਆਉਣ ਤੋਂ ਬਾਅਦ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਣ। ਜਿਸ ਦੇ ਚਲਦੇ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। ਵਾਹਿਗੁਰੂ ਜੀ ਕੀ ਫਤਿਹ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ।

LEAVE A REPLY

Please enter your comment!
Please enter your name here