Home Himachal>Baddi ਪੰਜਾਬ : ਫਿਲਮੀ ਅਦਾਕਾਰਾ ਸਤਿੰਦਰ ਸੱਤੀ ਸ੍ਰੀ ਦਰਬਾਰ ਸਾਹਿਬ ‘ਚ ਹੋਈ ਨਤਮਸਤਕ, ਦੇਖੋ ਵੀਡਿਓ

ਪੰਜਾਬ : ਫਿਲਮੀ ਅਦਾਕਾਰਾ ਸਤਿੰਦਰ ਸੱਤੀ ਸ੍ਰੀ ਦਰਬਾਰ ਸਾਹਿਬ ‘ਚ ਹੋਈ ਨਤਮਸਤਕ, ਦੇਖੋ ਵੀਡਿਓ

0

ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ। ਉੱਥੇ ਕਈ ਫਿਲਮੀ ਅਦਾਕਾਰ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਦੇ ਹਨ। ਜਿਸ ਤੇ ਚਲਦੇ ਅੱਜ ਫਿਲਮੀ ਅਦਾਕਾਰਾ ਸਤਿੰਦਰ ਸੱਤੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਵੀ ਵਾਹਿਗੁਰੂ ਦਾ ਹੁਕਮ ਹੁੰਦਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਜਰੂਰ ਪਹੁੰਚਦੇ ਹਨ। ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਪ੍ਰੋਗਰਾਮ ਕੀਤਾ ਜਾ ਰਿਹਾ ਉਹ ਇੱਕ ਸਲਾਗਾ ਯੋਗ ਕਦਮ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਕਿਸਾਨੀ ਅੰਦੋਲਨ ਚੱਲ ਰਿਹਾ ਉਸ ਦੀ ਮੈਂ ਸਮਰਥਨ ਕਰਦੀ ਹਾਂ ਕਿਉਂਕਿ ਉਹ ਖੁਦ ਕਿਸਾਨੀ ਪਰਿਵਾਰ ਚੋਂ ਹਨ।

LEAVE A REPLY

Please enter your comment!
Please enter your name here