Home Himachal>Baddi ਪੰਜਾਬ : ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲਿਆਂ ‘ਚ 6 ਨੂੰ ਕੀਤਾ ਕਾਬੂ, ਦੇਖੋ ਵੀਡਿਓ

ਪੰਜਾਬ : ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲਿਆਂ ‘ਚ 6 ਨੂੰ ਕੀਤਾ ਕਾਬੂ, ਦੇਖੋ ਵੀਡਿਓ

0

ਜੰਡਿਆਲਾ ਗੁਰੂ : ਪੰਜਾਬ ‘ਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਲਗਾਤਾਰ ਪੁਲਿਸ ਵੱਲੋਂ ਨਾਕੇਬੰਦੀਆਂ ਕਰਕੇ ਇਲਾਕਿਆਂ ਚ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਲਿਸ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ ਮੁਹਿੰਮ ਵਿੱਡੀ ਹੋਈ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਕਰਦੇ ਹੋਏ ਵੱਖ ਵੱਖ ਮਾਮਲਿਆਂ ਦੇ ਵਿੱਚ 6 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਥਾਣਾ ਜੰਡਿਆਲਾ ਗੁਰੂ ਦੇ ਮੁਖੀ ਨੇ ਦੱਸਿਆ ਕਿ ਜੰਡਿਆਲਾ ਗੁਰੂ ਪੁਲਿਸ ਵੱਲੋਂ ਤਿੰਨ ਆਰੋਪੀਆਂ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਜਿਨਾਂ ਦੀ ਪਹਿਚਾਣ ਰਜਿੰਦਰ ਸਿੰਘ ਨਿੱਕਾ, ਕੁਲਵੀਰ ਸਿੰਘ ਕਾਲਾ ਅਤੇ ਯਾਦਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਇਹਨਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿਸ ਕਿਸ ਜਗ੍ਹਾ ਤੋਂ ਲੈ ਕੇ ਆਉਂਦੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਥਾਣਾ ਖਲਚੀਆਂ ਦੀ ਪੁਲਿਸ ਨੇ ਗੁਰਪ੍ਰੀਤ ਸਿੰਘ ਗੋਪੀ ਨਾਮਕ ਵਿਅਕਤੀ ਨੂੰ 2 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ ਅਤੇ ਉਸਦੀ ਪੁੱਛਗਿੱਛ ਤੇ ਹੁਣ ਪੁਲਿਸ ਵੱਲੋਂ ਸੰਦੀਪ ਸਿੰਘ ਭੂਮੀ ਨਾਮ ਦੇ ਬੰਦੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੰਦੀਪ ਸਿੰਘ ਭੂਮੀ ਕੋਲੌ ਸਾਢੇ 7 ਲੱਖ ਰੂਪਏ ਡਰੱਗ ਮਨੀ ਵੀ ਬਰਾਮਦ ਹੋਈ ਹੈ।

ਪੁਲਿਸ ਨੇ ਦੱਸਿਆ ਇਸ ਦੇ ਨਾਲ ਹੀ ਦੋ ਭਗੋੜੇ ਵਿਅਕਤੀਆਂ ਨੂੰ ਵੀ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਅਤੇ ਟੋਟਲ 6 ਵਿਅਕਤੀਆਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਕਾਬੂ ਕੀਤਾ ਹੈ। ਪੁਲਿਸ ਨੇ ਦੱਸਿਆ ਇਹਨਾਂ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਵੀ ਇਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹਨਾਂ ਦੇ ਉੱਪਰ ਵੱਖ-ਵੱਖ ਥਾਣਿਆਂ ਚ ਮਾਮਲੇ ਦਰਜ ਹਨ ਅਤੇ ਉਹਨਾਂ ਭਗੋੜੇ ਵਿਅਕਤੀਆਂ ਨੂੰ ਉਹਨਾਂ ਥਾਣਿਆਂ ਦੀ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ।

LEAVE A REPLY

Please enter your comment!
Please enter your name here