Amritsarਜਲੰਧਰ: ਗੜ੍ਹਾ ਰੇਲਵੇ ਕਰਾਸਿੰਗ 'ਤੇ 72 ਕਰੋੜ ਦੀ ਲਾਗਤ ਨਾਲ ਬਣੇਗਾ ਓਵਰਬ੍ਰਿਜ

ਜਲੰਧਰ: ਗੜ੍ਹਾ ਰੇਲਵੇ ਕਰਾਸਿੰਗ ‘ਤੇ 72 ਕਰੋੜ ਦੀ ਲਾਗਤ ਨਾਲ ਬਣੇਗਾ ਓਵਰਬ੍ਰਿਜ

WhatsApp Group Join Now
WhatsApp Channel Join Now

ਕਿਹਾ, ਬੱਸ ਸਟੈਂਡ ਚੌਕ ਅਤੇ ਰੇਲਵੇ ਕਰਾਸਿੰਗ ‘ਤੇ ਲੱਗਣ ਵਾਲੇ ਜਾਮ ਤੋਂ ਆਮ ਲੋਕਾਂ ਅਤੇ ਪਿਮਸ ਜਾਣ ਵਾਲੇ ਮਰੀਜ਼ਾਂ ਨੂੰ ਰਾਹਤ ਮਿਲੇਗੀ

ਜਲੰਧਰ : ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਗੜ੍ਹਾ ਰੇਲਵੇ ਕਰਾਸਿੰਗ ’ਤੇ 72 ਕਰੋੜ ਰੁਪਏ ਦੀ ਲਾਗਤ ਨਾਲ ਫਲਾਈਓਵਰ ਬਣਾਉਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜਿਸ ਨੂੰ ਸਮਾਰਟ ਸਿਟੀ ਵਿੱਚ ਸ਼ਾਮਲ ਕਰਨ ਲਈ ਭੇਜਿਆ ਗਿਆ ਹੈ। ਬੋਰਡ ਵੱਲੋਂ ਇਸ ਪ੍ਰੋਜੈਕਟ ਨੂੰ ਪੁਰਾਣੀ ਪਰਪੋਜਲ ਨੂੰ ਦੋਬਾਰਾ ਰੀਵੀਊ ਕਰਕੇ ਇਸ ਨੂੰ ਸਮਾਰਟ ਸਿਟੀ ਸੀਈਓ ਕੋਲ ਭੇਜਿਆ ਗਿਆ ਹੈ। ਹੁਣ ਨਵੀਂ ਤਜਵੀਜ਼ ਵਿੱਚ ਇਸ ਫਲਾਈਓਵਰ ਦਾ ਦਾਇਰਾ ਵਧਾਇਆ ਗਿਆ ਹੈ,  ਜੋ ਕਿ ਹੁਣ ਕਿੰਗੑਸ ਹੋਟਲ ਤੋਂ ਸ਼ੁਰੂ ਹੋ ਕੇ ਪਿਮਸ ਤੱਕ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬੋਰਡ ਵੱਲੋਂ ਇਸ ਫਲਾਈਓਵਰ ਦੀ ਉਸਾਰੀ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ। ਇਹ ਫਲਾਈਓਵਰ ਬੀਐਮਸੀ ਚੌਕ ਦੇ ਨਾਲ ਲੱਗਦੇ ਕਿੰਗਜ਼ ਹੋਟਲ ਤੋਂ ਸ਼ੁਰੂ ਹੋ ਕੇ ਪਿਮਸ ਹਸਪਤਾਲ ਤੱਕ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬੱਸ ਸਟੈਂਡ ਚੌਕ ਅਤੇ ਗੜ੍ਹਾ ਰੇਲਵੇ ਕਰਾਸਿੰਗ ’ਤੇ ਜਾਮ ਤੋਂ ਛੁਟਕਾਰਾ ਮਿਲੇਗਾ ਕਿਉਂਕਿ ਪਿਮਸ ਵੱਲ ਆਉਣ-ਜਾਣ ਵਾਲੇ ਲੋਕ ਸਿੱਧੇ ਫਲਾਈਓਵਰ ਤੋਂ ਲੰਘਣਗੇ, ਉਨ੍ਹਾਂ ਨੂੰ ਹੇਠਾਂ ਜਾਮ ’ਚ ਨਹੀਂ ਫਸਣਾ ਪਵੇਗਾ।

ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿਮਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ ਆਉਂਦੇ-ਜਾਂਦੇ ਰਹਿੰਦੇ ਹਨ ਅਤੇ ਜਾਮ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਇਸ ਸੜਕ ’ਤੇ ਟ੍ਰੈਫਿਕ ਜਾਮ ਦੀ ਸਥਿਤੀ ਨਾਲ ਨਜਿੱਠਣ ਲਈ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਸਬੰਧੀ ਚੇਅਰਮੈਨ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਇਸ ਫਲਾਈਓਵਰ ਦੇ ਖਾਕੇ ਬਾਰੇ ਚਰਚਾ ਕੀਤੀ ਗਈ। 

ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਤਹਿਤ ਇਸ ਫਲਾਈਓਵਰ ਦੇ ਨਿਰਮਾਣ ਦੀ ਤਜਵੀਜ਼ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ।ਯੋਜਨਾ ਬੋਰਡ ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਬੋਰਡ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਸਹੂਲਤ ਲਈ ਹੋਰ ਵੀ ਕਈ ਪ੍ਰੋਜੈਕਟ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ ਪੱਖੀ ਸਕੀਮਾਂ ਲਿਆ ਰਹੀ ਹੈ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...