ਪੰਜਾਬ: ਭਾਰੀ ਮਾਤ੍ਰਾ ‘ਚ ਨਸ਼ੀਲੀਆ ਗੋਲੀਆ ਅਤੇ ਕੈਪਸੂਲ ਸਮੇਤ 12 ਗਿ੍ਫਤਾਰ, ਦੇਖੋ ਵੀਡਿਓ

 ਅੰਮ੍ਰਿਤਸਰ: ਲਗਾਤਾਰ ਵੱਧ ਰਹੇ ਪੰਜਾਬ ਚ ਨਸ਼ੇ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ 15 ਲੱਖ 8 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 12 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ। ਇਸ ਸੰਬੰਧ ਵਿੱਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਫਾਰਮਾ ਓਪੀਓਡਜ਼ ਦੇ ਖਿਲਾਫ ਖੁਫੀਆ ਜਾਣਕਾਰੀ ‘ਤੇ ਆਧਾਰਿਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼, ਗੁਜਰਾਤ ਸਥਿਤ ਫਾਰਮਾ ਫੈਕਟਰੀਆਂ ਤੋਂ ਚੱਲ ਰਹੇ ਗੈਰ-ਕਾਨੂੰਨੀ ਓਪੀਔਡਜ਼ ਬਣਾਉਣ ਅਤੇ ਸਪਲਾਈ ਕਰਨ ਵਾਲੀਆਂ ਇਕਾਈਆਂ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਹੈ ਕਿ ਉਹ ਮੇਜਰ ਸਿੰਘ ਦੇ ਕਹਿਣ ‘ਤੇ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ, ਜਿਸ ਨੇ ਗੋਇੰਦਵਾਲ ਸਾਹਿਬ ਜੇਲ ਤੋਂ ਮੋਬਾਈਲ ਫੋਨ ਰਾਹੀਂ ਉਸ ਨਾਲ ਸੰਪਰਕ ਕੀਤਾ ਸੀ। ਪੁਲਿਸ ਨੇ ਜੇਲ੍ਹ ਅੰਦਰੋਂ ਮੇਜਰ ਸਿੰਘ ਦੇ ਕਬਜ਼ੇ ਵਿੱਚੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ। ਮੇਜਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਉਨ੍ਹਾਂ ਦੇ ਖੁਲਾਸੇ ‘ਤੇ ਬਲਜਿੰਦਰ ਸਿੰਘ, ਆਕਾਸ਼ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਸਾਰੇ ਵਾਸੀ ਪੱਟੀ, ਤਰਨਤਾਰਨ, ਮੋਹਰ ਸਿੰਘ ਵਾਸੀ ਹਰੀਕੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ।

ਗੁਰਪ੍ਰੀਤ ਸਿੰਘ ਅਤੇ ਮੇਜਰ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਸਚਿਨ ਕੁਮਾਰ ਵਾਸੀ ਕੋਸੀਕਲਾਂ ਜ਼ਿਲ੍ਹਾ ਮਥੁਰਾ ਤੋਂ ਫਾਰਮਾ ਡਰੱਗ ਸਪਲਾਈ ਮਿਲੀ ਸੀ। ਸਚਿਨ ਕੁਮਾਰ ਜ਼ਿਲ੍ਹਾ ਹਾਰਪੁੜ, ਯੂਪੀ ਵਿੱਚ ਸਥਿਤ Elichem ਫਾਰਮ ਦਾ ਮਾਲਕ ਸੀ। 

ਸਚਿਨ ਕੁਮਾਰ ਦੀ ਗ੍ਰਿਫ਼ਤਾਰੀ ਲਈ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਸੀਆਈਏ-1 ਦੀ ਟੀਮ ਯੂਪੀ ਭੇਜੀ ਗਈ ਸੀ। ਸਚਿਨ ਕੁਮਾਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਮਾਨਸਾ ਜੇਲ੍ਹ ਵਿੱਚ ਬੰਦ ਕੋਸੀਕਲਾਂ ਦੇ ਯੋਗੇਸ਼ ਕੁਮਾਰ ਰਿੰਕੂ ਨਾਲ ਮਿਲੀਭੁਗਤ ਕਰਕੇ ਇਲੀਕੇਮ ਫਾਰਮਾ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਪੰਜਾਬ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਰ ਰਹੇ ਸਨ।

ਪੁਲਿਸ ਨੇ ਮਾਨਸਾ ਜੇਲ੍ਹ ਅੰਦਰੋਂ ਯੋਗੇਸ਼ ਕੁਮਾਰ ਕੋਲੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਸੀ ਅਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ। ਯੋਗੇਸ਼ ਕੁਮਾਰ ਅਤੇ ਸਚਿਨ ਨੇ ਖੁਲਾਸਾ ਕੀਤਾ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਸਥਿਤ ਗਲਾਸ ਫਾਰਮਾਸਿਊਟੀਕਲਜ਼ ਤੋਂ ਫਾਰਮਾ ਓਪੀਓਡ ਦੀ ਸਪਲਾਈ ਕਰ ਰਹੇ ਸਨ।

ਸਚਿਨ ਕੁਮਾਰ ਨੇ ਦਿੱਲੀ ਵਿੱਚ ਨਿਰਮਾਤਾਵਾਂ ਮਨੀਸ਼ ਅਤੇ ਰੇਖਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਫਾਰਮਾ ਓਪੀਓਡਜ਼ ਨੂੰ ਹਾਰਪੁੜ, ਉੱਤਰ ਪ੍ਰਦੇਸ਼ ਰਾਹੀਂ ਪੰਜਾਬ ਭੇਜਣ ਦੀ ਯੋਜਨਾ ਬਣਾਈ। ਉਨ੍ਹਾਂ ਨੇ ਏਲੀਕੇਮ ਫਾਰਮਾ ਦੇ ਨਾਂ ‘ਤੇ ਹੋਲਸੇਲ ਯੂਨਿਟ ਦੇ ਜਾਅਲੀ ਦਸਤਾਵੇਜ਼ ਬਣਾਏ। ਨਿਰਮਾਤਾਵਾਂ ਨੇ ਯੋਗੇਸ਼ ਕੁਮਾਰ ਅਤੇ ਸਚਿਨ ਦੀ ਮਿਲੀਭੁਗਤ ਨਾਲ ਹਾਰਪੁੜ ਨੂੰ ਫਾਰਮਾ ਓਪੀਓਡ ਭੇਜੀ। ਹਾਰਪੁੜ ਤੋਂ ਖੇਪ ਆਗਰਾ ਵਿੱਚ ਆਕਾਸ਼ ਨੂੰ ਭੇਜੀ ਗਈ ਸੀ। ਜਿਸਨੇ ਅੱਗੇ ਅੰਮ੍ਰਿਤਸਰ ਭੇਜ ਦਿੱਤਾ ਅਤੇ ਪੁਲਿਸ ਨੇ ਇਹਨਾਂ 12 ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...