ਪੰਜਾਬ : ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਸਿੰਘ ਅਤੇ ਰਾਗਿਆਂ ਦੇ ਲਈ ਡ੍ਰੇਸ ਕੋਡ ਹੋਏ ਲਾਗੂ, ਦੇਖੋ ਵੀਡਿਓ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਐਸਜੀਪੀਸੀ ਦੀ ਐਗਜੈਕਟਿਵ ਦੀ ਮੀਟਿੰਗ ਹੋਈ। ਜਿਸ ਦੇ ਵਿੱਚ ਅਹਿਮ ਮਤੇ ਪਾਸ ਕੀਤੇ ਗਏ ਸਭ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਹੋਏ ਦੇਹਾਂਤ ਤੇ ਸ਼ੋਕ ਮਤਾ ਪਾ ਕੇ ਮੂਲ ਮੰਤਰ ਦਾ ਜਾਪ ਕੀਤਾ ਗਿਆ। ਉਸ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦਾ ਸਾਊਂਡ ਸਿਸਟਮ ਕਾਫੀ ਪੁਰਾਣਾ ਹੋ ਚੁੱਕਾ ਹੈ ਅਤੇ ਉਸ ਨੂੰ ਬਦਲਣ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੱਸ ਅੱਧਾ ਆਪਾਂ ਸਾਰਿਆਂ ਨੇ ਸ਼੍ਰੋਮਣੀ ਕਮੇਟੀ ਦੇ ਯੂਟਿਊਬ ਤੇ ਫੇਸਬੁੱਕ ਪੇਜ ਤੋਂ ਹੀ ਲਾਈਵ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਸਜੀਪੀਸੀ ਦੀ ਇੱਕ ਕਮੇਟੀ ਬਣਾਈ ਗਈ ਸੀ। ਜੋ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ 2 ਦਿਨ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ਤੇ ਪਾਸ ਕਰ ਰਹੀ ਸੀ ਤੇ ਉਸ ਦੀ ਰਿਪੋਰਟ ਹੁਣ ਤਿਆਰ ਕਰ ਲਿੱਤੀ ਗਈ ਹੈ।

ਜੋ ਕਿ 3 ਦਿਨਾਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਜੋ ਗ੍ਰੰਥੀ ਸਿੰਘ ਸੇਵਾਵਾਂ ਨਿਭਾ ਰਹੇ ਹਾਂ ਉਹਨਾਂ ਨੂੰ ਸਾਡੀ ਮਰਿਆਦਾ ਅਨੁਸਾਰ ਚੋਲੀ ਵਾਲਾ ਪਜਾਮਾ ਪਾਉਣ ਦੀ ਹਦਾਇਤਾਂ ਕੀਤੀਆਂ ਗਈਆਂ ਹਨ। ਜੋ ਕਿ ਯੂਨੀਫਾਰਮ ਕੋਡ ਲਾਗੂ ਕੀਤਾ ਗਿਆ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਪਟਨਾ ਸਾਹਿਬ ਦੀ ਧਰਤੀ ਤੇ ਬੜੇ ਹੀ ਸਤਿਕਾਰ ਨਾਲ ਮਨਾਇਆ ਜਾਏਗਾ। ਉੱਥੇ ਹੀ 17 ਜਨਵਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਏਗਾ। 17 ਜਨਵਰੀ ਨੂੰ ਆਤਿਸ਼ਬਾਜੀ ਦੀਪਮਾਲਾ ਵੀ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਕੀਤੀ ਜਾਵੇਗੀ। ਲੇਕਿਨ 10 ਜਨਵਰੀ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਇੱਕ ਮਹਾਨ ਨਗਰ ਕੀਰਤਨ ਨਿਕਲੇਗਾ ਅਤੇ ਇਹ ਨਗਰ ਕੀਰਤਨ 600 ਕਿਲੋਮੀਟਰ ਦਾ ਰਹੇਗਾ। 16 ਜਨਵਰੀ ਨੂੰ ਇਹ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇਗਾ। ਉਹਨਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਰਿਹਾਈ ਦੇ ਲਈ ਤੇ ਖਾਸ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਪੰਜ ਮੈਂਬਰੀ ਕਮੇਟੀ ਦਾ ਗਠਿਤ ਕੀਤਾ ਗਿਆ ਸੀ।

ਜਿਸ ਦੇ ਵਿੱਚ ਐਸਜੀਪੀਸੀ ਪ੍ਰਧਾਨ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਇੱਕ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ 12 ਦਸੰਬਰ 2023 ਨੂੰ ਲਿਖਿਆ ਗਿਆ ਸੀ। ਜਿਸ ਦਾ ਕਿ ਜਵਾਬ 23 ਦਸੰਬਰ 2023 ਨੂੰ ਹੁਣ ਉਸ ਮਾਮਲੇ ਵਿੱਚ 31 ਦਸੰਬਰ ਦੀ ਆਖਰੀ ਤਰੀਕ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਮਿਲੀ ਸੀ। ਹੁਣ ਉਸ ਮਾਮਲੇ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਿਹਿ ਮੰਤਰੀ ਨਾਲ ਮੁਲਾਕਾਤ ਦੇ ਲਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਯਤਨ ਤੇਜ਼ ਕਰਨ ਲਈ ਸ਼੍ਰੀ ਅਕਾਲ ਤਖਤ ਸਾਹਿਬ ਤੋਂ 27 ਜਨਵਰੀ ਤੱਕ ਦਾ ਸਮਾਂ ਐਸਜੀਪੀਸੀ ਨੇ ਦਿੱਤਾ ਹੈ। 27 ਜਨਵਰੀ ਤੱਕ ਅਗਰ ਕੋਈ ਫੈਸਲਾ ਨਹੀਂ ਹੁੰਦਾ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਹੜੀ ਪਟੀਸ਼ਨ ਪਾਈ ਗਈ ਸੀ। ਉਸ ਦੇ ਉੱਪਰ ਗੰਭੀਰਤਾ ਨਾਲ ਵਿਚਾਰ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਰਿਪੋਰਟ ਪੇਸ਼ ਕੀਤੀ ਜਾਵੇਗੀ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...