Baddiਪੰਜਾਬ : ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਮੌਕੇ 'ਤੇ ਕਰਵਾਇਆ ਗਿਆ ਇੱਕ ਵਿਸ਼ੇਸ਼...

ਪੰਜਾਬ : ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਮੌਕੇ ‘ਤੇ ਕਰਵਾਇਆ ਗਿਆ ਇੱਕ ਵਿਸ਼ੇਸ਼ ਪ੍ਰੋਗਰਾਮ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਪੋਹ ਦੇ ਮਹੀਨੇ ਦੀ ਸ਼ੁਰੂਆਤ ਦੇ ਦੌਰਾਨ ਹੀ ਛੋਟੇ ਸਾਹਿਬਜ਼ਾਦੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਸਿੱਖ ਕੌਮ ਮਨਾਉਂਦੀ ਹੈ ਉਹ ਤੇ ਹੀ ਅੱਜ ਇੱਕ ਵਾਰ ਫਿਰ ਤੋਂ ਸਾਡਾ ਵਿਰਸਾ ਸਾਡਾ ਪਰਿਵਾਰ ਦੇ ਤਹਿਤ ਅੰਮ੍ਰਿਤਸਰ ਦੇ ਇੱਕ ਨਿੱਜੀ ਮਾਲ ਦੇ ਵਿੱਚ ਜਸਵਿੰਦਰ ਸਿੰਘ ਐਡਵੋਕੇਟ ਅਤੇ ਉਹਨਾਂ ਦੀ ਟੀਮ ਵੱਲੋਂ ਇਹ ਪ੍ਰੋਗਰਾਮ ਉਲੀਕਿਆ ਗਿਆ। ਜਿਸ ਵਿੱਚ ਬੱਚਿਆਂ ਕੋਲੋਂ ਕਈ ਸਵਾਲ ਪੁੱਛੇ ਗਏ। ਜੋ ਕਿ ਸਾਹਿਬਜ਼ਾਦਿਆਂ ਦੀ ਜੀਵਨੀ ਉੱਤੇ ਸਮਰਪਿਤ ਸਨ। ਉੱਥੇ ਹੀ ਜਸਵਿੰਦਰ ਸਿੰਘ ਐਡਵੋਕੇਟ ਜੋ ਕਿ ਸਾਡਾ ਵਿਰਸਾ ਸਾਡਾ ਪਰਿਵਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਨ। ਉਹਨਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰੋਗਰਾਮ ਹਮੇਸ਼ਾ ਹੀ ਉਹਨਾਂ ਵੱਲੋਂ ਕੀਤੇ ਜਾਂਦੇ ਹਨ ਅਤੇ 25 ਤਰੀਕ ਨੂੰ ਇੱਕ ਵਿਸ਼ਾਲ ਪ੍ਰੋਗਰਾਮ ਵੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਜ਼ਦੀਕ ਕਰਵਾਇਆ ਜਾਂਦਾ ਹੈ। ਜਿੱਥੇ ਕਿ ਸਾਰੇ ਬੱਚਿਆਂ ਨੂੰ ਦਸਤਾਰ ਸਜਾ ਕੇ ਆਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉੱਤੇ ਹੀ ਉਹਨਾਂ ਨੇ ਦੱਸਿਆ ਕਿ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ 7 ਦਿਨ ਕਿਸੇ ਵੀ ਗੁਰੂ ਧਾਮ ਵਿੱਚ ਮਿਠਾਈ ਜਾਂ ਮਿੱਠੇ ਦੇ ਲੰਗਰ ਲਾਉਣ ਤੋਂ ਰੋਕ ਕੀਤੀ ਗਈ ਹੈ। ਇਹ ਸਾਡੇ ਵਿਰਸੇ ਵਿੱਚ ਨਹੀਂ ਹੈ। ਕਿਉਂਕਿ ਜਦੋਂ ਵੀ ਸਾਡੇ ਪਰਿਵਾਰਿਕ ਮੈਂਬਰ ਜਾਂ ਸਾਡੇ ਆਣ ਗਵਾਂਢ ਵਿਅਕਤੀ ਦੀ ਮੌਤ ਹੁੰਦੀ ਹੈ ਤਾਂ ਅਸੀਂ ਆਨੰਦ ਸਾਹਿਬ ਦੇ ਪਾਠ ਤੋਂ ਬਾਅਦ ਕੜਾਹ ਪ੍ਰਸ਼ਾਦ ਖਾ ਕੇ ਹੀ, ਉਥੋਂ ਉੱਠਦੇ ਹਾਂ। ਉਹਨਾਂ ਨੇ ਕਿਹਾ ਕਿ ਇਸ ਨਾਲ ਕੋਈ ਵੀ ਫਾਇਦਾ ਨਹੀਂ ਹੋਣ ਵਾਲਾ।

ਜੇਕਰ ਸ਼੍ਰੋਮਣੀ ਕਮੇਟੀ ਕੁਝ ਕਰਨਾ ਹੀ ਚਾਹੁੰਦੀ ਹੈ ਤਾਂ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਬਾਰੇ ਜਾਣਕਾਰੀ ਮੁਹਈਆ ਕਰਵਾਈ ਜਾਵੇ। ਉਥੇ ਹੀ ਅਕਾਲ ਪੁਰਖ ਕੀ ਫੌਜ ਦੇ ਮੈਂਬਰ ਵੱਲੋਂ ਵੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਦੇ ਸਕੂਲਾਂ ਦੇ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਵੱਡੇ ਸਾਹਿਬਜ਼ਾਦਿਆਂ ਨੂੰ ਲੈ ਕੇ ਵਿਸ਼ੇਸ਼ ਤੌਰ ਤੇ ਪ੍ਰੋਗਰਾਮ ਆ, ਉਹ ਲਿਖ ਕੇ ਜਾਣ ਤਾਂ ਜੋ ਕਿ ਬੱਚੇ ਆਪਣੇ ਵਿਰਾਸਤ ਨਾਲ ਜੁੜ ਸਕਣ। ਉਹਨਾਂ ਨੇ ਕਿਹਾ ਕਿ ਜਦੋਂ ਇਸ ਦਿਨਾਂ ਦੇ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਸ ਦਿਨਾਂ ਦੇ ਵਿੱਚ ਸਪੈਸ਼ਲ ਤੌਰ ਤੇ ਸਮਰ ਕੈਂਪ ਲਗਾ ਕੇ, ਬੱਚਿਆਂ ਨੂੰ ਸਾਹਿਬਜ਼ਾਦਿਆਂ ਬਾਰੇ ਜਾਣਕਾਰੀ ਦਿੱਤੀ ਜਾਵੇ।ਤੇ ਉਹਨਾਂ ਨੇ ਕਿਹਾ ਕਿ ਇੱਕ ਉਹਨਾਂ ਨੂੰ ਜਰੂਰ ਦੁੱਖ ਹੋ ਰਿਹਾ ਹੈ ਕਿ ਜਦੋਂ ਛੋਟੇ ਸਾਹਿਬਜ਼ਾਦਿਆਂ ਬਾਰੇ ਜਾਂ ਵੱਡੇ ਸਾਹਿਬਜ਼ਾਦਿਆਂ ਬਾਰੇ ਬੱਚਿਆਂ ਨੂੰ ਪੁੱਛਿਆ ਜਾਂਦਾ ਹੈ, ਤਾਂ ਬਹੁਤਾਤ ਬੱਚਿਆਂ ਨੂੰ ਉਹਨਾਂ ਦੀ ਜੀਵਨੀ ਦਾ ਨਹੀਂ ਪਤਾ ਹੈ।ਉਹਨਾਂ ਨੇ ਕਿਹਾ ਕਿ ਸਾਡੀ ਆਸ ਹੈ ਕਿ ਅਸੀਂ ਸਾਰੇ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਬਾਰੇ ਅਤੇ ਵੱਡੇ ਸਾਹਿਬਜ਼ਾਦਿਆਂ ਬਾਰੇ ਪੂਰੀ ਜਾਣਕਾਰੀ ਦਈਏ ਤਾਂ ਜੋ ਕਿ ਆਪਣੇ ਸੁੰਦਰ ਭਵਿੱਖ ਦੇ ਨਾਲ ਉਹ ਜੁੜ ਸਕਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...