Himachalਪੰਜਾਬ : ਕੈਬਿਨੇਟ ਮੰਤਰੀ ਨੇ ਬੱਸਾਂ ਰੋਕ ਕੇ ਡਰਾਈਵਰਾਂ ਨੂੰ ਦਿੱਤੇ ਨਿਰਦੇਸ਼,...

ਪੰਜਾਬ : ਕੈਬਿਨੇਟ ਮੰਤਰੀ ਨੇ ਬੱਸਾਂ ਰੋਕ ਕੇ ਡਰਾਈਵਰਾਂ ਨੂੰ ਦਿੱਤੇ ਨਿਰਦੇਸ਼, ਦੇਖੋ ਵੀਡੀਓ

WhatsApp Group Join Now
WhatsApp Channel Join Now

ਜੰਡੀਆਲਾ ਗੁਰੂ :  ਅੱਜ ਜੰਡਿਆਲਾ ਗੁਰੂ ਵਿਖੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸਰਕਾਰੀ ਬੱਸਾਂ ਰੋਕ ਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਬੱਸ ਜੰਡਿਆਲਾ ਗੁਰੂ ਵਿਖੇ ਬਿਨਾ ਰੁਕੇ ਨਾ ਲੰਘੇ। ਬੱਸ ਚ ਸਵਾਰਿਆ ਨੂੰ ਬਿਠਾਇਆ ਅਤੇ  ਮੇਨ ਜੀ ਟੀ ਰੋਡ ਤੇ ਖੜੇ ਪਾਣੀ ਦੇ ਨਿਕਾਸ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਬਿਨਾਂ ਟੈਕਸ ਤੋਂ ਚਲ ਰਹੀਆਂ ਦੂਜੇ ਸੂਬਿਆਂ ਦੀਆਂ ਦੋ ਬੱਸਾਂ ਦੇ 50-50 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਸੇ ਲੈ ਕੇ ਸਵਾਰੀਆਂ ਨੂੰ ਟਿਕਟ ਨਾ ਦੇਣ ਵਾਲੇ ਤਿੰਨ ਕੰਡਕਟਰ ਵੀ ਕਾਬੂ ਕੀਤੇ ਗਏ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਜਨਤਕ ਬੱਸ ਸੇਵਾ ਨੂੰ ਹੋਰ ਦਰੁਸਤ ਕਰਨ ਤੇ ਟਰਾਂਸਪੋਰਟ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਜੜ੍ਹੋਂ ਖ਼ਾਤਮੇ ਲਈ ਗਠਤ ਕੀਤੇ ਗਏ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਰਾਜਸਥਾਨ ਦੀ ਸਲੀਪਰ ਬੱਸ ਨੰਬਰ ਆਰ.ਜੇ. 28-ਪੀ.ਏ-0001 ਅਤੇ ਜੰਮੂ-ਕਸ਼ਮੀਰ ਦੀ ਸਲੀਪਰ ਬੱਸ ਨੰਬਰ ਜੇ.ਕੇ. 02-ਬੀ.ਜੀ 2099 ਨੂੰ ਬਿਨਾਂ ਸਟੇਟ ਟੈਕਸ ਤੋਂ ਚਲਦਾ ਪਾਇਆ ਗਿਆ, ਜਿਨ੍ਹਾਂ ਦੇ ਮੌਕੇ ‘ਤੇ ਹੀ ਚਲਾਨ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਹਿਮਾਚਲ ਪ੍ਰਦੇਸ਼ ਦੇ ਪਤਲੀਕੂਲ ਵਿਖੇ ਪੰਜਾਬ ਤੋਂ ਚਲਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਰੂਪਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-65 ਏ.ਟੀ-1695 ਦੇ ਕੰਡਕਟਰ ਅਸ਼ਵਨੀ ਕੁਮਾਰ ਨੂੰ ਸਵਾਰੀਆਂ ਤੋਂ 235 ਰੁਪਏ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ। ਇੱਥੇ ਹੀ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-07-ਸੀ.ਏ-5458 ਦੇ ਕੰਡਕਟਰ ਧਰਮਿੰਦਰ ਰਾਮ ਨੂੰ ਵੀ ਸਵਾਰੀਆਂ ਤੋਂ 140 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿਖੇ ਚੈਕਿੰਗ ਦੌਰਾਨ ਜਗਰਾਉਂ ਡਿਪੂ ਦੀ ਬੱਸ ਨੰਬਰ ਪੀ.ਬੀ-10-ਜੀ.ਐਕਸ-6842 ਦੇ ਕੰਡਕਟਰ ਹਰਮੇਸ਼ ਸਿੰਘ ਨੂੰ ਵੀ ਸਵਾਰੀਆਂ ਤੋਂ 50 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਸਰਹਿੰਦ ਵਿਖੇ ਕੀਤੀ ਚੈਕਿੰਗ ਦੌਰਾਨ ਫ਼ਿਰੋਜ਼ਪੁਰ ਡਿਪੂ ਦੀ ਬੱਸ ਨੰਬਰ ਪੀ.ਬੀ-05-ਏ.ਪੀ 5354 ਨੂੰ ਅਣ-ਅਧਿਕਾਰਤ ਰੂਟ ‘ਤੇ ਚਲਦਾ ਪਾਇਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ‘ਤੇ ਕਿਹਾ ਕਿ ਸਰਕਾਰੀ ਬੱਸ ਸੇਵਾ ‘ਚ ਤੈਨਾਤ ਡਰਾਈਵਰ ਤੇ ਕੰਡਕਟਰ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਉਹ ਇਨ੍ਹਾਂ ਦੇ ਹਰ ਦੁਖ-ਸੁਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਪਰ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...