Himachalਪੰਜਾਬ : ਦੁਕਾਨ ਦੇ ਬਾਹਰ ਫ਼ਰਸ਼ ਪਾਉਣ ਨੂੰ ਲੈ ਕੇ ਦੋ ਧਿਰਾਂ...

ਪੰਜਾਬ : ਦੁਕਾਨ ਦੇ ਬਾਹਰ ਫ਼ਰਸ਼ ਪਾਉਣ ਨੂੰ ਲੈ ਕੇ ਦੋ ਧਿਰਾਂ ’ਚ ਤਕਰਾਰ, ਇੱਕ ਦੀ ਮੌਤ, ਦੇਖੋ ਵੀਡੀਓ

WhatsApp Group Join Now
WhatsApp Channel Join Now

ਬਟਾਲਾ: ਜਿਲੇ ਦੇ ਸ੍ਰੀ ਹਰਗੋਬਿੰਦਪੁਰ ‘ਚ ਦੁਕਾਨ ਦੇ ਬਾਹਰ ਫਰਸ਼ ਪਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ ’ਚ ਬਜ਼ੁਰਗ ਸਤਨਾਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਥਾਣਾ ਸ੍ਰੀ ਹਰਗਬਿੰਦਪੁਰ ਦੀ ਪੁਲਿਸ ਨੇ ਇਕੋ ਪਰਿਵਾਰ ਦੇ ਚਾਰ ਵਿਅਕਤੀਆਂ ਬਲਕਾਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਕੌਰ ਅਤੇ ਪਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਸਤਨਾਮ ਸਿੰਘ ਦੀ ਲੜਕੀ ਸਿਮਰਨਜੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਪੇਕੇ ਘਰ ਆਈ ਹੋਈ ਸੀ। ਪਿਤਾ ਸਤਨਾਮ ਸਿੰਘ ਨੇ ਘਰ ਦੇ ਬਾਹਰ ਦੁਕਾਨਾਂ ਬਣਾਈਆਂ ਹਨ ਤੇ ਬਾਹਰ ਫਰਸ਼ ਦਾ ਕੰਮ ਕਰਵਾ ਰਹੇ ਸਨ।

ਦੁਕਾਨਾਂ ਦੇ ਨਾਲ ਹੀ ਬਲਕਾਰ ਸਿੰਘ ਦੇ ਘਰ ਨੂੰ ਇੱਕ ਗਲੀ ਜਾਂਦੀ ਹੈ, ਜਿਸ ਕਾਰਨ ਬਲਕਾਰ ਸਿੰਘ ਉਸ ਦੇ ਪਿਤਾ ਨੂੰ ਫਰਸ਼ ਪਾਉਣ ਤੋਂ ਰੋਕ ਰਿਹਾ ਸੀ। 5 ਸਤੰਬਰ ਦੀ ਸਵੇਰੇ ਵੀ ਉਸ ਦੇ ਪਿਤਾ ਨਾਲ ਬਲਕਾਰ ਸਿੰਘ ਅਤੇ ਉਸ ਦੇ ਲੜਕੇ ਹਰਜੀਤ ਸਿੰਘ ਦੀ ਤਕਰਾਰ ਹੋ ਗਈ ਸੀ ਪਰ ਬਾਅਦ ਦੋਵੇਂ ਧਿਰਾਂ ਆਪੋ-ਆਪਣੇ ਘਰਾਂ ਨੂੰ ਚਲੀਆਂ ਗਈਆਂ। ਕੁਝ ਸਮੇਂ ਬਾਅਦ ਹਰਜੀਤ ਸਿੰਘ, ਬਲਕਾਰ ਸਿੰਘ, ਜਸਵਿੰਦਰ ਕੌਰ ਅਤੇ ਪਲਵਿੰਦਰ ਸਿੰਘ ਹਥਿਆਰਾਂ ਸਮੇਤ ਉਸ ਦੇ ਘਰ ਦਾਖਲ ਹੋਏ ਅਤੇ ਉਸ ਦੇ ਪਿਤਾ ’ਤੇ ਹਮਲਾ ਕਰ ਦਿਤਾ ਤੇ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਆਪਣੇ ਜ਼ਖ਼ਮੀ ਪਿਤਾ ਨੂੰ ਇਲਾਜ ਲਈ ਗੁਰਦਾਸਪੁਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਜਿਥੇ ਉਸ ਦੇ ਪਿਤਾ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇ ਲੜਕੀ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ।  

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...