Himachalਪੰਜਾਬ : ਡਾ. ਮਨੋਜ ਨੀਸਾਰੀ ਵੱਲੋਂ ਨਸ਼ਾ ਛੁਡਾਓ ਕੇਂਦਰ ਬੱਬੇਹਾਲੀ ਦਾ ਕੀਤਾ...

ਪੰਜਾਬ : ਡਾ. ਮਨੋਜ ਨੀਸਾਰੀ ਵੱਲੋਂ ਨਸ਼ਾ ਛੁਡਾਓ ਕੇਂਦਰ ਬੱਬੇਹਾਲੀ ਦਾ ਕੀਤਾ ਗਿਆ ਦੌਰਾ, ਦੇਖੇਂ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਡਾ. ਮਨੋਜ ਨੀਸਾਰੀ ਐਡਵਾਈਜ਼ਰ ਮਨਿਸਟਰੀ ਆਫ ਆਯੂਸ ਵੱਲੋਂ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਓ ਕੇਂਦਰ ਬੱਬੇਹਾਲੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਆਯੂਸ ਵਿਭਾਗ ਦੇ ਡਾਇਰੈਕਟਰ ਡਾ. ਰਵੀ ਕੁਮਾਰ, ਮਿਸਜ ਕਵਿਤਾ ਖੰਨਾ ਅਤੇ ਆਰਟ ਆਫ ਲਿਵਿੰਗ ਫਾਊਂਡੇਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ। ਆਪਣੀ ਫੇਰੀ ਦੌਰਾਨ ਡਾ. ਮਨੋਜ ਨੀਸਾਰੀ ਨੇ ਰੈੱਡ ਕਰਾਸ ਨਸ਼ਾ ਛੁਡਾਓ ਕੇਂਦਰ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਥੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦੇਖਿਆ। ਇਸਤੋਂ ਇਲਾਵਾ ਉਨ੍ਹਾਂ ਨੇ ਇਕੱਲੇ-ਇਕੱਲੇ ਮਰੀਜ਼ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਨਸ਼ੇ ਛੱਡ ਕੇ ਤੰਦਰੁਸਤ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ। 

ਡਾ. ਮਨੋਜ ਨੀਸਾਰੀ ਨੇ ਰੈੱਡ ਕਰਾਸ ਨਸ਼ਾ ਛੁਡਾਓ ਕੇਂਦਰ, ਬੱਬੇਹਾਲੀ ਵੱਲੋਂ ਨਸ਼ੇ ਦੀ ਦਲ-ਦਲ ਵਿੱਚ ਫਸੇ ਮਰੀਜ਼ਾਂ ਨੂੰ ਬਾਹਰ ਕੱਢਣ ਲਈ ਕੀਤੇ ਜਾ ਰਹੇ ਯਤਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਕੇਂਦਰ ਨਸ਼ੇ ਤੋਂ ਪੀੜ੍ਹਤ ਵਿਅਕਤੀਆਂ ਨੂੰ ਨਸ਼ੇ ਵਿਚੋਂ ਕੱਢ ਕੇ ਨਵੀਂ ਜ਼ਿੰਦਗੀ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਗ੍ਰਸਤ ਵਿਅਕਤੀ ਨੂੰ ਜਿਥੇ ਸਹੀ ਇਲਾਜ ਦੀ ਲੋੜ ਹੁੰਦੀ ਹੈ ਓਥੇ ਉਸਨੂੰ ਮਾਨਸਿਕ ਤੌਰ ’ਤੇ ਤਿਆਰ ਕਰਨ ਲਈ ਕਾਊਂਸਲਿੰਗ ਦੀ ਵੀ ਬੇਹੱਦ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਗ੍ਰਸਤ ਵਿਅਕਤੀ ਇੱਕ ਹਿਸਾਬ ਨਾਲ ਮਾਨਸਿਕ ਰੋਗੀ ਹਨ ਅਤੇ ਉਨ੍ਹਾਂ ਨਾਲ ਹਮਦਰਦੀ ਭਰਿਆ ਵਤੀਰਾ ਰੱਖਦੇ ਹੋਏ ਨਸ਼ਾ ਛੁਡਾਉਣ ਵਿੱਚ ਉਨ੍ਹਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ।

ਡਾ. ਮਨੋਜ ਨੀਸਾਰੀ ਨੇ ਕਿਹਾ ਕਿ ਆਯੂਰਵੇਦ ਵਿਭਾਗ ਵੱਲੋਂ ਨਸ਼ਾ ਮੁਕਤੀ ਅਭਿਆਨ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਨਸ਼ਾ ਛੁਡਾਉ ਕੇਂਦਰਾਂ ਅਤੇ ਓਟ ਕੇਂਦਰਾਂ ਵਿੱਚ ਅਜਿਹੀਆਂ ਆਯੂਰਵੇਦਿਕ ਦਵਾਈਆਂ ਉਪਲੱਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਮਰੀਜ਼ਾਂ ਨੂੰ ਨਸ਼ਾ ਛੱਡਣ ਵਿੱਚ ਹੋਰ ਅਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਆਯੂਰਵੇਦ ਦੀਆਂ ਦਵਾਈਆਂ ਮਰੀਜ਼ ਨੂੰ ਨਸ਼ੇ ਦੀ ਤੋੜ ਨਹੀਂ ਆਉਣ ਦਿੰਦੀਆਂ ਅਤੇ ਇਸ ਨਾਲ ਉਨ੍ਹਾਂ ਨੂੰ ਤਾਕਤ ਵੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਦੇਸੀ ਦਵਾਈਆਂ ਦਾ ਕੋਈ ਦੁਰਪ੍ਰਭਾਵ ਵੀ ਮਰੀਜ਼ਾਂ ਉੱਪਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਨਸ਼ਾ ਪੀੜ੍ਹਤ ਮਰੀਜ਼ਾਂ ਨੂੰ ਯੋਗ ਅਤੇ ਕਾਊਂਸਲਿੰਗ ਰਾਹੀਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਤਕੜਿਆਂ ਕੀਤਾ ਜਾਵੇਗਾ। ਉਨ੍ਹਾਂ ਨੇ ਮਿਸਜ ਕਵਿਤਾ ਐਂਡ ਵਿਨੋਦ ਖੰਨਾ ਫਾਊਂਡੇਸ਼ਨ ਅਤੇ ਆਰਟ ਆਫ ਲਿਵਿੰਗ ਵੱਲੋਂ ਨਸ਼ਾ ਮੁਕਤੀ ਅਭਿਆਨ ਲਈ ਕੀਤੇ ਜਾ ਰਹੇ ਯਤਨਾ ਦੀ ਭਰਪੂਰ ਸਰਾਹਨਾ ਕੀਤੀ। 

ਇਸ ਮੌਕੇ ਮਿਸਜ ਕਵਿਤਾ ਐਂਡ ਵਿਨੋਦ ਖੰਨਾ ਫਾਊਂਡੇਸ਼ਨ ਦੀ ਆਗੂ ਮਿਸਜ ਕਵਿਤਾ ਖੰਨਾ ਆਰਟ ਆਫ ਲਿਵਿੰਗ ਦੇ ਨੁਮਾਇੰਦੇ ਸ੍ਰੀ ਪ੍ਰਿੰਸ ਜੁਨੇਜਾ, ਸ੍ਰੀ ਅਮਿਤ ਸ਼ਰਮਾਂ, ਸ੍ਰੀ ਅਨਿਲ ਜੁਨੇਜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਰਵੀ ਦਾਰਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਰਜੀਵ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਨਸ਼ਾ ਛੁਡਾਓ ਕੇਂਦਰ ਦਾ ਸਟਾਫ ਵੀ ਹਾਜ਼ਰ ਸੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...