ਪੰਜਾਬ : 7 ਦਿਨਾਂ ਬਾਅਦ ਵੀ ਘਰੋਂ ਨਿਕਲੇ 9 ਸਾਲਾ ਬੱਚੇ ਨੂੰ ਨਾ ਲੱਭ ਸਕੀ ਪੁਲਿਸ, ਦੇਖੋ ਵੀਡਿਓ

ਹੁਸ਼ਿਆਰਪੁਰ/ਅਨਿਕੇਤ : ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਅਧੀਨ ਆਉਂਦੇ ਮੁਹੱਲਾ ਨਿਊ ਦੀਪ ਨਗਰ ਦਾ ਰਹਿਣ ਵਾਲਾ ਇਕ 9 ਸਾਲਾ ਬੱਚਾ ਅਮਨ ਜੋ ਕਿ ਬੀਤੀ 4 ਮਾਰਚ ਨੂੰ ਪਿਓ ਦੀਆਂ ਝਿੜਕਾਂ ਤੋਂ ਡਰਦਾ ਘਰੋਂ ਕਿਧਰੇ ਚਲਾ ਗਿਆ ਸੀ ਅੱਜ 7 ਦਿਨ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਅਮਨ ਦਾ ਕੁਝ ਪਤਾ ਨਹੀਂ ਲੱਗ ਸਕਿਆ, ਹਾਲਾਂਕਿ ਅਮਨ ਦੇ ਪਰਿਵਾਰ ਅਤੇ ਪੁਲਿਸ ਵਲੋਂ ਉਸਨੂੰ ਲੱਭਣ ਦੀ ਹਰ ਸੰਭਵ ਕੋਸਿ਼ਸ਼ ਕੀਤੀ ਜਾ ਰਹੀ ਹੈ, ਪਰੰਤੂ ਬਾਵਜੂਦ ਇਸਦੇ ਅਮਨ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ। 

ਜਿਸ ਕਾਰਨ ਪਰਿਵਾਰ ਚਿੰਤਾ ਦੇ ਆਲਮ ਵਿਚ ਡੁੱਬਿਆ ਹੋਇਆ ਹੈ ਅਤੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰ ਦਾ ਕਹਿਣਾ ਐ ਕਿ ਉਨ੍ਹਾਂ ਵਲੋਂ ਅਮਨ ਦੀ ਹੁਸਿ਼ਆਰਪੁਰ ਅਤੇ ਜਲੰਧਰ ਸਮੇਤ ਦਿੱਲੀ ਦੀਆਂ ਕੁਝ ਥਾਵਾਂ ਤੇ ਵੀ ਭਾਲ ਕੀਤੀ ਗਈ ਹੈ ਪਰੰਤੂ ਅਮਨ ਦਾ ਕੁਝ ਨਹੀਂ ਪਤਾ ਲੱਗਿਆ । ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਅਮਨ ਨੂੰ ਕੋਈ ਵਿਅਕਤੀ ਬਹਿਲਾ ਫੁਸਲਾ ਕੇ ਕਿਧਰੇ ਲੈ ਗਿਆ ਹੈ। 

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਵਲੋਂ ਜਿ਼ਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨਾਲ ਵੀ ਮੁਲਾਕਾਤ ਕੀਤੀ ਸੀ ਜਿਨ੍ਹਾਂ ਵਲੋਂ ਅਮਨ ਨੂੰ ਜਲਦ ਲੱਭਣ ਦਾ ਭਰੋਸਾ ਦੁਆਇਆ ਗਿਆ ਹੈ।ਇਸ ਮੌਕੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹ ਅਮਨ ਨੂੰ ਜਲਦ ਤੋਂ ਜਲਦ ਲੱਭ ਕੇ ਪਰਿਵਾਰ ਦੇ ਹਵਾਲੇ ਕਰਨ। ਇਸ ਮੌਕੇ ਪਰਿਵਾਰ ਦਾ ਹਾਲ ਜਾਨਣ ਪਹੁੰਚੇ ਸਰਬੱਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਡਾ. ਪੀਐਸ ਮਾਨ ਨੇ ਵੀ ਪਰਿਵਾਰ ਦੀ ਹਰ ਸੰਭਵ ਮੱਦਦ ਕਰਨ ਦਾ ਐਲਾਨ ਕੀਤਾ ਹੈ। ਪੁਲਿਸ ਅਧਿਕਾਰੀ ਰਜਿੰਦਰ ਸਿੰਘ ਦਾ ਕਹਿਣਾ ਐ ਕਿ ਪੁਲਿਸ ਵਲੋਂ ਬੱਚੇ ਦੀ ਗੁੰਮਸ਼ੁਦਗੀ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਏ ਤੇ ਇਸ਼ਤਿਹਾਰ ਵੀ ਛਪਵਾ ਲਏ ਨੇ ਤੇ ਪੁਲਿਸ ਬੜੀ ਤੇਜ਼ੀ ਨਾਲ ਅਮਨ ਨੂੰ ਲੱਭਣ ਲਈ ਯਤਨ ਕਰ ਰਹੀ ਹੈ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...