Baddiਪੰਜਾਬ : ਸਾਬਕਾ ਮੰਤਰੀ ਸੁਖਬੀਰ ਬਾਦਲ ਅਕਾਲੀ ਦਲ ਤੋਂ ਨਾਰਾਜ਼ ਹੋਏ ਨੇਤਾ...

ਪੰਜਾਬ : ਸਾਬਕਾ ਮੰਤਰੀ ਸੁਖਬੀਰ ਬਾਦਲ ਅਕਾਲੀ ਦਲ ਤੋਂ ਨਾਰਾਜ਼ ਹੋਏ ਨੇਤਾ ਤਲਬੀਰ ਸਿੰਘ ਦੇ ਘਰ ਪਹੁੰਚੇ, ਦੇਖੋ ਵੀਡਿਓ

WhatsApp Group Join Now
WhatsApp Channel Join Now

CM ਭਗਵੰਤ ਸਿੰਘ ਮਾਨ ਤੇ ਕਸੇ ਤੰਜ

ਅੰਮ੍ਰਿਤਸਰ :  ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤਲਬੀਰ ਸਿੰਘ ਗਿੱਲ ਨੂੰ ਮਨਾਉਣ ਵਾਸਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਹਨਾਂ ਦੇ ਘਰ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਪ੍ਰੋਫੈਸਰ ਬਲਵਿੰਦਰ ਕੌਰ ਦੀ ਮੌਤ ਤੋਂ ਬਾਅਦ ਉਸਦੇ ਸੁਸਾਈਡ ਨੋਟ ਵਿੱਚ ਹਰਜੋਤ ਬੈਂਸ ਦਾ ਨਾਮ ਲਿਖਿਆ ਹੈ, ਇਥੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਕਿੱਡੇ ਝੂਠੇ ਵਾਅਦੇ ਕਰਦੀ ਹੈ। ਉਹਨਾਂ ਨੇ ਕਿਹਾ ਕਿ ਬਲਵਿੰਦਰ ਕੌਰ ਦੇ ਬੇਟੇ ਨੂੰ ਨੌਕਰੀ ਦੇਣ ਦਾ ਲੈਟਰ ਦੇਣਾ ਵੀ ਸਰਕਾਰ ਵੱਲੋਂ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਧੋਖਾ ਕੀਤਾ ਜਾ ਰਿਹਾ। ਕਿਉਂਕਿ ਨਾ ਤਾਂ ਉਸ ਲੈਟਰ ਤੇ ਕਿਸੇ ਵਿਅਕਤੀ ਦੇ ਦਸਤਕ ਹਨ ਅਤੇ ਨਾ ਹੀ ਕੋਈ ਸਰਕਾਰ ਦੀ ਮੋਹਰ ਉਸ ਉਪਰ ਲੱਗੀ ਹੈ ਅਤੇ ਸਰਕਾਰ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਧੋਖਾ ਕਰ ਰਹੀ ਹੈ। ਜੋ ਕਿ ਅਸੀਂ ਕਦੇ ਵੀ ਨਹੀਂ ਕਰਨ ਦਵਾਂਗੇ।

ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਨੇ 2015 ਦੀ ਇੱਕ ਪੋਸਟ ਸ਼ੇਅਰ ਕੀਤੀ ਤਾਂ ਬੁਖਲਾਹਟ ਵਿੱਚ ਆਪ ਸਰਕਾਰ ਨੇ ਅਕਾਲੀ ਦਲ ਦੇ ਨੇਤਾ ਬੰਟੀ ਰੋਮਾਨਾ ਨੂੰ ਜੇਲ ਭੇਜ ਦਿੱਤਾ, ਜੋ ਕਿ ਸਰਾਸਰ ਗਲਤ ਹੈ। ਉਹਨਾਂ ਕਿਹਾ ਕਿ ਅਗਰ ਪੋਸਟ ਸ਼ੇਅਰ ਕਰਨ ਦੇ ਨਾਲ ਪੰਜਾਬ ਸਰਕਾਰ ਅਕਾਲੀ ਨੇਤਾਵਾਂ ਨੂੰ ਜੇਲ ਚ ਭੇਜੇਗੀ ਤਾਂ ਫਿਰ ਅਕਾਲੀ ਨੇਤਾਵਾਂ ਤੋਂ ਇਲਾਵਾ ਅਕਾਲੀ ਦਲ ਦਾ ਹਰ ਇੱਕ ਵਰਕਰ ਵੀ ਪੰਜਾਬ ਸਰਕਾਰ ਦੇ ਖਿਲਾਫ ਪੋਸਟ ਸ਼ੇਅਰ ਕਰੇਗਾ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਸ਼ਰਾਬੀ ਹਾਲਾਤ ਵਿੱਚ ਹੁੰਦੇ ਹਨ, ਤਾਂ ਉਸ ਸਮੇਂ ਉਹ ਆਪਣੇ ਖਿਲਾਫ ਕੋਈ ਵੀ ਪੋਸਟ ਨਹੀਂ ਦੇਖ ਸਕਦੇ। ਜਿਸ ਕਰਕੇ ਉਹਨਾਂ ਨੇ ਬੰਟੀ ਰਮਾਨਾ ਨੂੰ ਜੇਲ ਭੇਜਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੈ ਅਤੇ ਭਗਵੰਤ ਸਿੰਘ ਮਾਨ ਸਿਰਫ ਇੱਕ ਨਕਲੀ ਮੁੱਖ ਮੰਤਰੀ ਹੈ ਜੋ ਕੇਜਰੀਵਾਲ ਦੇ ਇਸ਼ਾਰਿਆਂ ਤੇ ਚੱਲਦਾ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...