Rupnagarਪੰਜਾਬ : ਜ਼ਮੀਨ ਦਾ ਕਬਜ਼ਾ ਛੁਡਾਉਣ ਦੌਰਾਨ ਕਿਸਾਨਾਂ ਅਤੇ ਕਬਜ਼ਾਧਾਰਕਾਂ ਦੀ ਪ੍ਰਸ਼ਾਸਨ...

ਪੰਜਾਬ : ਜ਼ਮੀਨ ਦਾ ਕਬਜ਼ਾ ਛੁਡਾਉਣ ਦੌਰਾਨ ਕਿਸਾਨਾਂ ਅਤੇ ਕਬਜ਼ਾਧਾਰਕਾਂ ਦੀ ਪ੍ਰਸ਼ਾਸਨ ਨਾਲ ਹੋਈ ਝੜਪ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਪੰਚਾਇਤੀ ਜ਼ਮੀਨ ਨੂੰ ਕਬਜ਼ਿਆਂ ਤੋਂ ਛੁਡਵਾਇਆ ਜਾ ਰਿਹਾ ਹੈ। ਪਿੰਡ ਸਰਾਵਾਂ ਵਿੱਚ ਵੀ ਕੁਝ ਲੋਕਾਂ ਨੇ 22 ਏਕੜ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਜਿਸ ਵਿੱਚੋਂ ਅੱਜ ਮਾਣਯੋਗ ਅਦਾਲਤ ਨੇ 12 ਏਕੜ ਜ਼ਮੀਨ ਜ਼ਬਤ ਕਰ ਲਈ ਹੈ। ਪਿੰਡ ਸਰਾਵਾਂ ਦੀ ਪੰਚਾਇਤੀ ਜ਼ਮੀਨ ਨੂੰ ਛੁਡਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ ਤਾਂ ਕਬਜ਼ਾਧਾਰੀਆਂ ਤੇ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜ਼ਮੀਨ ਦੇਣ ਤੋਂ ਇਨਕਾਰ ਕਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਉਹ ਕਬਜ਼ਾ ਛੁਡਾਉਣਾ ਚਾਹੁੰਦੇ ਹਨ ਤਾਂ ਸਿਰਫ਼ 22 ਏਕੜ ਜ਼ਮੀਨ ਹੀ ਛੁਡਾਈ ਜਾਵੇ, ਉਹ 12 ਏਕੜ ਜ਼ਮੀਨ ਦਾ ਕਬਜ਼ਾ ਨਹੀਂ ਦੇਣਗੇ।

ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਾਲੇ ਤਕਰਾਰ ਤੋਂ ਬਾਅਦ ਪ੍ਰਸ਼ਾਸਨ ਨੂੰ ਜ਼ਮੀਨ ਦਾ ਕਬਜ਼ਾ ਲਏ ਬਿਨਾਂ ਹੀ ਵਾਪਸ ਪਰਤਣਾ ਪਿਆ। ਜਦੋਂ ਲੋਕਾਂ ਨੇ ਤਹਿਸੀਲਦਾਰ ਦੀ ਕਾਰ ਰੋਕ ਕੇ ਜ਼ਮੀਨ ਨਾ ਛੁਡਾਉਣ ਦਾ ਕਾਰਨ ਪੁੱਛਿਆ ਤਾਂ ਕਾਰ ‘ਚ ਬੈਠੇ ਤਹਿਸੀਲਦਾਰ ਬਿਨਾਂ ਕੁਝ ਕਹੇ ਵਾਪਸ ਪਰਤ ਗਏ। ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਬਲਦੇਵ ਸਿੰਘ ਨੇ ਦੱਸਿਆ ਕਿ ਉਹ 12 ਏਕੜ ਜ਼ਮੀਨ ਦਾ ਕੇਸ ਹਾਈ ਕੋਰਟ ਤੋਂ ਜਿੱਤ ਚੁੱਕੇ ਹਨ। ਅੱਜ ਪ੍ਰਸ਼ਾਸਨ ਇਸ 12 ਏਕੜ ਜ਼ਮੀਨ ਦਾ ਕਬਜ਼ਾ ਲੈਣ ਆਇਆ ਸੀ, ਪਰ ਕਿਸਾਨ ਆਗੂਆਂ ਅਤੇ ਕਾਬਜ਼ਕਾਰਾਂ ਨੇ ਉਨ੍ਹਾਂ ਨੂੰ ਕਬਜ਼ਾ ਲੈਣ ਤੋਂ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਅਸੀਂ 12 ਏਕੜ ਜ਼ਮੀਨ ਦਾ ਕੇਸ ਜਿੱਤ ਚੁੱਕੇ ਹਾਂ, ਪਰ ਬਾਕੀ ਰਹਿੰਦੀ 10 ਏਕੜ ਜ਼ਮੀਨ ਵੀ ਜਲਦੀ ਹੀ ਛੁਡਵਾ ਲਈ ਜਾਵੇਗੀ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਦਾਲਤ ਵੱਲੋਂ 12 ਏਕੜ ਜ਼ਮੀਨ ਛੁਡਾਉਣ ਦੇ ਦਿੱਤੇ ਹੁਕਮਾਂ ਨੂੰ ਜਲਦੀ ਹੀ ਕਬਜਾ ਧਾਰਕਾਂ ਤੋਂ ਛੁਡਾਇਆ ਜਾਵੇ। ਮੌਕੇ ‘ਤੇ ਪਹੁੰਚੇ ਬੀਡੀਪੀਓ ਬਲਜੀਤ ਸਿੰਘ ਦਾ ਕਹਿਣਾ ਹੈ ਕਿ ਸਾਨੂੰ 12 ਏਕੜ ਜ਼ਮੀਨ ਛੁਡਾਉਣ ਦੇ ਹੁਕਮ ਦਿੱਤੇ ਗਏ ਹਨ। ਜਿਸ ਤੋਂ ਬਾਅਦ ਉਹ ਜ਼ਮੀਨ ਛੁਡਵਾਉਣ ਲਈ ਆਏ ਸਨ। ਪਰ ਅਜੇ ਤੱਕ ਜ਼ਮੀਨ ਨਹੀਂ ਦਿੱਤੀ ਗਈ। ਉਹਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹਨਾਂ ਨੂੰ ਵਾਪਸ ਪਰਤਣਾ ਪਿਆ ਹੈ। ਉਨ੍ਹਾਂ ਕਿਹਾ ਕਿ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਬਾਕੀ 10 ਏਕੜ ਜ਼ਮੀਨ ਬਾਰੇ ਵੀ ਪਤਾ ਲੱਗਣ ‘ਤੇ ਉਨ੍ਹਾਂ ਨਾਲ ਗੱਲ ਕੀਤੀ ਜਾ ਰਹੀ ਹੈ ਉਸ ਜ਼ਮੀਨ ਨੂੰ ਵੀ ਛੁਡਾਇਆ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...