ਗੁਰਦਾਸਪੁਰ: ਜਿਲੇ ਦੇ ਇੱਕ ਪਾਦਰੀ ਅਤੇ ਔਰਤ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਦ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਪਾਦਰੀ ਨੇ ਆਪਣੇ ਘਰ ਵਿੱਚ ਹੀ ਚਰਚ ਖੋਲੀ ਹੋਈ ਸੀ। ਇੰਲਜਾਮ ਲਗੇ ਹੈ ਕਿ ਇਸ ਦੋਰਾਨ ਪਾਦਰੀ ਦੀ ਚਰਚ ਵਿੱਚ ਆਉਂਦੀ ਇੱਕ ਸ਼ਰਧਾਲੂ ਲੜਕੀ ਨਾਲ ਉਹ ਬਲਾਤਕਾਰ ਕਰਦਾ ਰਿਹਾ। ਜਦੋਂ ਲੜਕੀ ਗਰਭਵਤੀ ਹੋ ਗਈ ਤਾਂ ਉਸ ਪਾਦਰੀ ਵੱਲੋਂ ਇੱਕ ਗੈਰ ਤਜੁਰਬੇਕਾਰ ਨਰਸ ਪਾਸੋਂ ਗਰਭਪਾਤ ਕਰਵਾ ਦਿੱਤਾ। ਪਰ ਗਰਭਪਾਤ ਦੌਰਾਨ ਹੋਈ ਇੰਫੈਕਸ਼ਨ ਕਾਰਨ ਲੜਕੀ ਦੀ ਮੌਤ ਹੋ ਗਈ। ਲੜਕੀ ਦੇ ਪਿਤਾ ਦੀ ਸ਼ਕਾਇਤ ਤੇ ਪੁਲਿਸ ਉਪ ਕਪਤਾਨ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਬਲਾਤਕਾਰ ਕਰਨ ਵਾਲੇ ਪਾਦਰੀ ਅਤੇ ਗਰਭਪਾਤ ਕਰਨ ਵਾਲੀ ਔਰਤ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਾਕਰੀ ਦਿੰਦਿਆਂ ਮ੍ਰਿਤਕ ਲੱੜਕੀ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਸਦੀ ਲੜਕੀ ਜਿਸਦੀ ਉਮਰ ਕਰੀਬ 21 ਸਾਲ ਸੀ ਅਤੇ ਜੋ ਕਿ ਅਨਮੈਰਿਡ ਸੀ। ਪਾਸਟਰ ਜਸ਼ਨ ਗਿੱਲ ਦੇ ਘਰ ਚਰਚ ਹੋਣ ਕਰਕੇ ਪਰਿਵਾਰ ਦਾ ਉਸਦੇ ਘਰ ਆਉਣਾ ਜਾਣਾ ਸੀ। ਪਾਸਟਰ ਜਸ਼ਨ ਗਿੱਲ ਨੇ ਲੜਕੀ ਦੀ ਮਰਜੀ ਤੋਂ ਬਿਨਾਂ ਉਸ ਨਾਲ ਸਰੀਰਿਕ ਸਬੰਧ ਬਣਾਏ। ਜਿਸ ਕਰਕੇ ਲੜਕੀ ਗਰਭਵਤੀ ਹੋ ਗਈ ਸੀ। ਪਾਸਟਰ ਨੇ ਇਸ ਹਰਕਤ ਨੂੰ ਛੁਪਾਉਣ ਦੀ ਖਾਤਰ ਗਲਤ ਢੰਗ ਨਾਲ ਲੜਕੀ ਦਾ ਸਤਿੰਦਰਜੀਤ ਕੋਰ ਨਰਸ ਉਰਫ ਬੱਬਲੀ ਪਾਸੋਂ ਅਬੋਰਸ਼ਨ ਕਰਵਾਇਆ ਸੀ। ਜਿਸਦਾ ਇਲਾਜ ਸਹੀ ਢੰਗ ਨਾਲ ਨਾ ਹੋਣ ਕਰਕੇ ਲੜਕੀ ਦੇ ਪੇਟ ਵਿੱਚ ਇੰਨਫੈਸ਼ਨ ਹੋ ਗਈ। ਜਿਸਦੀ ਗੁਰੂ ਨਾਨਾਕ ਦੇਵ ਹਸਪਤਾਲ ਅਮ੍ਰਿਤਸਰ ਵਿਖੇ ਦੋਰਾਂਨੇ ਇਲਾਜ ਮੌਤ ਹੋ ਗਈ। ਪੀੜਤ ਪਰਿਵਾਰ ਨੇ ਕਿਹਾ ਕਿ ਪੁਲਿਸ ਨੇ ਸਿਰਫ ਪਾਦਰੀ ਅਤੇ ਗਰਭਪਾਤ ਕਰਨ ਵਾਲੀ ਔਰਤ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।
ਪਰ ਪਾਦਰੀ ਦਾ ਭਰਾ ਜੋ ਕਿ ਪਿੰਡ ਦਾ ਸਰਪੰਚ ਹੈ ਉਸਦੇ ਖ਼ਿਲਾਫ਼ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਅਤੇ ਨਾਂ ਹੀ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਪਾਦਰੀ ਦਾ ਸਾਥ ਦੇਣ ਵਾਲੇ ਸਰਪੰਚ ਤੇ ਵੀ ਮਾਮਲਾ ਦਰਜ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੀਨਾਨਗਰ ਦੇ ਐਸਐਚਓ ਜਤਿੰਦਰ ਪਾਲ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ-ਪੜਤਾਲ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਸੀ ਜਿਸ ਤੋਂ ਬਾਅਦ ਆਰੋਪੀ ਪਾਦਰੀ ਗਰਭਪਾਤ ਕਰਨ ਵਾਲੀ ਔਰਤ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਜਾ ਚੁੱਕਾ ਹੈ ਅਤੇ ਜਲਦ ਤੋਂ ਜਲਦ ਆਰੋਪੀਆ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।