Chandigarhਪੰਜਾਬ: 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ PRTC ਦਾ ਇੰਸਪੈਕਟਰ...

ਪੰਜਾਬ: 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ PRTC ਦਾ ਇੰਸਪੈਕਟਰ ਕਾਬੂ

WhatsApp Group Join Now
WhatsApp Channel Join Now

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ‘ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 31-07-2023 ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ ‘ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...