ਪੰਜਾਬ: ਪੰਚਾਇਤ ਮੰਤਰੀ ਨੇ ਜ਼ਮੀਨ ਤੋਂ ਹਟਵਾਇਆ ਨਜਾਇਜ਼ ਕਬਜਾ, ਦੇਖੋ ਵੀਡਿਓ

ਲੁਧਿਆਣਾ : ਬਾਲੋਕੇ ਰੋਡ ਸਥਿਤ ਪੰਚਾਇਤ ਵਿਭਾਗ ਦੀ ਜ਼ਮੀਨ ’ਤੇ ਇੱਕ ਬਿਲਡਰ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਨੂੰ ਅੱਜ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ ਹੁਕਮਾਂ ’ਤੇ ਢਾਹ ਦਿੱਤਾ ਗਿਆ। ਬਿਲਡਰ ‘ਤੇ ਕਰੀਬ 4 ਕਨਾਲ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਸੀ। ਹਾਲਾਂਕਿ ਬਿਲਡਰ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਨੂੰ ਅੱਜ ਹਾਈ ਕੋਰਟ ਤੋਂ ਸਟੇਅ ਮਿਲ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਬਿਲਡਰ ਵਿਕਾਸ ਪਾਸੀ ਨੇ ਉਨ੍ਹਾਂ ਨੂੰ ਮਿਲ ਕੇ ਦਾਅਵਾ ਕੀਤਾ ਸੀ ਕਿ ਉਹ ਜ਼ਮੀਨ ‘ਤੇ ਆਪਣਾ ਨਾਜਾਇਜ਼ ਕਬਜ਼ਾ ਛੱਡ ਦੇਣਗੇ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ।

ਮੰਤਰੀ ਨੇ ਕਿਹਾ ਕਿ ਇਹ ਨਜਾਇਜ਼ ਕਬਜ਼ੇ ਪਿਛਲੀਆਂ ਸਰਕਾਰਾਂ ਦੌਰਾਨ ਹੋਏ ਹਨ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫ਼ੀ ਮੰਗਣ ‘ਤੇ ਵਿਅੰਗ ਕਰਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੀਤੇ ਦੀ ਸਜ਼ਾ ਮਿਲੀ ਹੈ ਅਤੇ ਪਾਰਟੀ ਤਬਾਹੀ ਦੇ ਰਾਹ ‘ਤੇ ਹੈ। ਉਨ੍ਹਾਂ ਕਿਸਾਨਾਂ ਦੀ ਮਹਾਂਪੰਚਾਇਤ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਇਸ ਤੋਂ ਪਹਿਲਾਂ ਬਿਲਡਰ ਵਿਕਾਸ ਪਾਸੀ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਹਾਈ ਕੋਰਟ ਤੋਂ ਸਟੇਅ ਮਿਲ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਖੁਦ ਨਾਜਾਇਜ਼ ਕਬਜ਼ਿਆਂ ਹੇਠਲੀ ਜ਼ਮੀਨ ਘਟਾ ਕੇ ਲੋਕਾਂ ਲਈ ਸੜਕਾਂ ਬਣਾਉਣਗੇ।

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...