Himachalਪੰਜਾਬ: ਰੇਹੜੀ-ਫੜ੍ਹੀ ਵਾਲ਼ਿਆਂ ਨੇ ਜਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਫੇਰ ਖੋਲ੍ਹਿਆ ਮੋਰਚਾ, ਦੇਖੋਂ ਵੀਡਿਓ

ਪੰਜਾਬ: ਰੇਹੜੀ-ਫੜ੍ਹੀ ਵਾਲ਼ਿਆਂ ਨੇ ਜਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਫੇਰ ਖੋਲ੍ਹਿਆ ਮੋਰਚਾ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਗੁਰਦਾਸਪੁਰ: ਸ਼ਹਿਰ ਵਿੱਚ ਰੇਹੜੀ ਫੜ੍ਹੀ ਲਗਾਉਣ ਵਾਲੇ ਸੈਂਕੜਿਆਂ ਦਿਹਾੜੀਦਾਰ ਅੱਜ ਫੇਰ ਯੁਨੀਅਨ ਦੇ ਬੈਨਰ ਅਤੇ ਪ੍ਰਧਾਨ ਦਿਨੇਸ਼ ਠਾਕੁਰ ਮੁੰਨਾ ਦੀ ਅਗਵਾਈ ਹੇਠ ਨੇਹਰੂ ਪਾਰਕ ‘ਚ ਇਕੱਠੇ ਹੋ ਕੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹਿਆ। ਇਸ ਦੌਰਾਨ ਯੂਨੀਅਨ ਦੇ ਮੈਂਬਰਾਂ ਨੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਜ਼ਿਲਾ ਪ੍ਰਸ਼ਾਸਨ ਤੇ ਗਰੀਬ ਰੇਹੜ੍ਹੀ ਫੜ੍ਹੀ ਵਾਲਿਆਂ ਨਾਲ ਨਾਇਨਸਾਫੀ ਕਰਨ ਦਾ ਦੋਸ਼ ਲਗਾਇਆ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜੌ ਰੇਹੜੀਆਂ ਲਗਾਉਂਣ ਲਈ ਜਗ੍ਹਾ ਨਿਰਧਾਰਿਤ ਕੀਤੀ ਹੈ। ਉੱਥੇ ਗੰਦਗੀ ਦੇ ਢੇਰ ਹਨ ਜਿੱਸ ਕਰਕੇ ਉਹ ਉੱਥੇ ਆਪਣਾ ਕਾਰੋਬਾਰ ਨਹੀਂ ਕਰ ਸਕਦੇ।

ਪਰ ਜਿਲ੍ਹਾ ਪ੍ਰਸ਼ਾਸ਼ਨ ਜਾਣਬੁਝ ਕੇ ਉਹਨਾਂ ਉਸ ਗੰਦਗੀ ਵਾਲੀ ਥਾਂ ਤੇ ਰੇਹੜੀਆਂ ਲਗਾਉਂਣ ਲਈ ਮਜ਼ਬੂਰ ਕਰ ਰਿਹਾ ਹੈ। ਸਹਿਰ ਅੰਦਰੋਂ ਟਰੈਫਿਕ ਦੀ ਸਮੱਸਿਆ ਨੂੰ ਸਲਜਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਤਮਾਮ ਸਬਜ਼ੀਆਂ ਅਤੇ ਫਰੂਟ ਦੀਆਂ ਰੇਹੜੀਆਂ ਫੜੀਆਂ ਲਗਾਉਣ ਵਾਲੇ ਨਗਰ ਕੌਂਸਲ ਵਿੱਚ ਰਜਿਸਟਰੇਸ਼ਨ ਕਰਵਾ ਕੇ ਢਾਬ ਵਾਲੀ ਜਗਾ ਤੇ ਆਪਣੀ-ਆਪਣੀ ਜਗ੍ਹਾ ਲੈ ਲੈਣ। ਕਿਉਂਕਿ ਅੱਜ ਤੋਂ ਬਾਅਦ ਸ਼ਹਿਰ ਵਿਚ ਕੋਈ ਰੇਹੜੀ-ਫੜੀ ਨਹੀਂ ਲੱਗਣ ਦਿੱਤੀ ਜਾਵੇਗੀ। ਪਰ ਇਸ ਹੁਕਮ ਨੂੰ ਰੇਹੜੀ ਫੜੀ ਯੂਨੀਅਨ ਵੱਲੋਂ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਹੈ। ਰੇਹੜੀ-ਫੜੀ ਲਗਾਉਣ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਲਾਟ ਕੀਤੀ ਗਈ ਜਗਾ ਗੰਦਗੀ ਭਰੀ ਹੈ।

ਇਸ ਜਗ੍ਹਾ ਦੇ ਨੇੜਿਓਂ ਹੀ ਸ਼ਹਿਰ ਦਾ ਮੁੱਖ ਨਿਕਾਸੀ ਨਾਲਾ ਹੋ ਕੇ ਗੁਜਰਦਾ ਹੈ ਇਸ ਲਈ ਉਸ ਜਗ੍ਹਾ ਤੇ ਕੋਈ ਵੀ ਸਬਜ਼ੀਆਂ, ਫਲ ਖਰੀਦਣ ਲਈ ਆਉਣਾ ਪਸੰਦ ਨਹੀਂ ਕਰੇਗਾ। ਦੂਜੇ ਪਾਸੇ ਰੋਜ਼ਾਨਾ ਗੰਦਗੀ ਅਤੇ ਬਦਬੂ ਭਰੀ ਜਗ੍ਹਾ ਤੇ ਰੇਹੜੀਆਂ ਲਗਾਉਣ ਕਾਰਨ ਉਨ੍ਹਾਂ ਦੇ ਬਿਮਾਰ ਹੋਣ ਦਾ ਖਤਰਾ ਹੈ। ਇਸ ਲਈ ਉਹ ਕਿਸੇ ਵੀ ਸੂਰਤ ਵਿੱਚ ਪ੍ਰਸ਼ਾਸਨ ਦੇ ਇਸ ਫ਼ੈਸਲੇ ਨੂੰ ਨਹੀਂ ਮੰਨਦੇ ਅਤੇ ਜੇਕਰ ਇਸ ਫੈਸਲੇ ਨੂੰ ਬਦਲਕੇ ਉਨ੍ਹਾਂ ਨੂੰ ਸ਼ਹਿਰ ਵਿੱਚ ਕੋਈ ਹੋਰ ਯੋਗ ਜਗ੍ਹਾ ਅਲਾਟ ਨਹੀਂ ਕੀਤੀ ਗਈ। ਉਹ ਆਪਣੇ ਬੱਚਿਆਂ ਅਤੇ ਪਰਿਵਾਰ ਸਮੇਤ ਸੜਕਾਂ ਤੇ ਆ ਕੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਲਗਾਉਣ ਤੋਂ ਗੁਰੇਜ਼ ਨਹੀਂ ਕਰਣਗੇ।

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...