Himachalਪੰਜਾਬ : ਸਿੱਖਿਆ ਮੰਤਰੀ ਦੇ ਹਲਕੇ 'ਚ ਟੈਂਕੀ ਤੇ ਚੜੇ ਟੀਚਰ, ...

ਪੰਜਾਬ : ਸਿੱਖਿਆ ਮੰਤਰੀ ਦੇ ਹਲਕੇ ‘ਚ ਟੈਂਕੀ ਤੇ ਚੜੇ ਟੀਚਰ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ: ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਕੂਲਾਂ ਚ ਭੇਜਣ ਦੀ ਮੰਗ ਨੂੰ ਲੈ ਕੇ ਪਿਛਲੇ ਸਾਲ ਟੈਸਟ ਰਾਹੀਂ ਚੁਣੇ ਗਏ 4161 ਅਧਿਆਪਕਾਂ ‘ਚੋਂ 168 ਸਰੀਰਕ ਸਿੱਖਿਆ ਅਧਿਆਪਕਾਂ ਨੇ ਸਰਕਾਰ ਵੱਲੋਂ ਨੌਕਰੀ ‘ਤੇ ਜੋਆਇੰਨ ਨਾ ਕਰਵਾਏ ਜਾਣ ਦੇ ਰੋਸ ਵਜੋਂ ਅੱਜ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਦੇ ਨਜ਼ਦੀਕੀ ਪਿੰਡ ਢੇਰ ਵਿਖੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਉੱਪਰ ਚੜ੍ਹੇ ਹੋਏ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਲਿਸਟ ਜਾਰੀ ਨਹੀਂ ਕੀਤੀ ਜਾਂਦੀ ਉਹ ਟੈਂਕੀ ਤੇ ਚੜ੍ਹੇ ਰਹਿਣਗੇ। ਤੁਹਾਨੂੰ ਦੱਸ ਦਈਏ ਕੀ ਬੀਤੀ ਰਾਤ ਤੋਂ ਉਨ੍ਹਾਂ ਵੱਲੋਂ ਕੁੱਝ ਵੀ ਖਾਧਾ ਪੀਤਾ ਨਹੀਂ ਗਿਆ ਹੈ ।

ਇਹਨਾਂ ਅਧਿਆਪਕਾਂ ਨੇ ਕਿਹਾ ਕਿ ਸਾਡੀ ਕੌਂਸਲਿੰਗ ਹੋਣ ਦੇ ਬਾਵਜੂਦ ਵੀ ਸਰਕਾਰ ਨੇ ਅਜੇ ਤੱਕ ਸਾਨੂੰ ਸਕੂਲਾਂ ਚ ਨਹੀਂ ਭੇਜਿਆ ਜਿਸਦੇ ਚਲਦਿਆਂ ਮਜਬੂਰੀ ਵੱਸ ਅੱਜ ਇਹਨਾਂ ਨੂੰ ਪਾਣੀ ਵਾਲੀ ਟੈਂਕੀ ਤੇ ਚੜ੍ਹਨਾ ਪਿਆ। ਇਹਨਾਂ ਅਧਿਆਪਕਾਂ ਨੇ ਮੰਗ ਕੀਤੀ ਕਿ ਜਲਦੀ ਇਸ ਸਬੰਧੀ ਲਿਖਤੀ ਪੱਤਰ ਜਾਰੀ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੁਝ ਅਣਸੁਖਾਵੀਂ ਗੱਲ ਹੁੰਦੀ ਹੈ ਤਾਂ ਉਸ ਲਈ ਸਰਕਾਰ ਜਿੰਮੇਵਾਰ ਹੋਵੇਗੀ। ਇਹਨਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਮੁੱਖ ਮੰਤਰੀ ਖੇਡ ਵਤਨ ਪੰਜਾਬ ਦੀਆਂ ਕਰਵਾਉਣ ਜਾ ਰਹੇ ਹਨ ਪਰੰਤੂ ਦੂਜੇ ਪਾਸੇ ਜਿਹੜੇ ਅਧਿਆਪਕਾਂ ਨੇ ਇਹ ਖੇਡਾਂ ਕਰਾਣੀਆਂ ਹਨ ਉਹਨਾਂ ਨੂੰ ਜਾਣ ਬੁੱਝ ਕੇ ਸਰਕਾਰ ਵੱਲੋਂ ਖੱਜਲ ਕੀਤਾ ਜਾ ਰਿਹਾ ਹੈ।

ਇਨ੍ਹਾਂ ਅਧਿਆਪਕਾਂ ਨੇ ਇਹ ਵੀ ਕਿਹਾ ਕਿ 10 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਨੇ PS ਟੈਸਟ ਵੀ ਕਲੀਅਰ ਕੀਤਾ ਅਤੇ ਉਹ ਸਾਰੀਆਂ ਅਲੀਜੀਬਿਲਟੀਆਂ ਪੂਰੀਆਂ ਕਰਦੇ ਹਨ। ਉਨ੍ਹਾਂ ਦੱਸਿਆ ਕੀ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਉਹਨਾਂ ਵੱਲੋਂ ਹਰ ਵਾਰ ਇੱਕ ਦੋ ਦਿਨ ਦਾ ਹਵਾਲਾ ਦੇ ਕੇ ਟਾਲ ਦਿੱਤਾ ਜਾਂਦਾ ਹੈ। ਉੱਧਰ ਟੈਂਕੀ ‘ਤੇ ਚੜ੍ਹੇ ਅਧਿਆਪਕਾ ਦਾ ਕਹਿਣਾ ਹੈ ਕਿ ਉਹ ਮਰਨ ਵਰਤ ਤੇ ਬੈਠੇ ਹਨ ਅਤੇ ਜਦੋਂ ਤੱਕ ਲਿਸਟ ਜਾਰੀ ਨਹੀਂ ਹੁੰਦੀ ਉਹ ਥੱਲੇ ਨਹੀਂ ਉਤਰਣਗੇ। ਮੌਕੇ ‘ਤੇ ਉਹਨਾਂ ਦੇ ਕਈ ਸਾਥੀ ਵੀ ਪਹੁੰਚੇ ਹੋਏ ਹਨ ਤੇ ਪੁਲਿਸ ਫੋਰਸ ਵੀ ਲਗਾ ਦਿੱਤੀ ਗਈ ਹੈ। ਇਹਨਾਂ ਅਧਿਆਪਕਾਂ ਨੇ ਸੜਕ ਤੇ ਐਕਸਰਸਾਈਜ਼ ਕਰਕੇ ਵੀ ਆਪਣਾ ਵਿਰੋਧ ਜਤਾਇਆ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...