Himachalਪੰਜਾਬ : ਸ਼ਹੀਦ ਹੋਏ ਫ਼ੌਜੀ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ’ਚ...

ਪੰਜਾਬ : ਸ਼ਹੀਦ ਹੋਏ ਫ਼ੌਜੀ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ’ਚ ਹੋਇਆ ਅੰਤਿਮ ਸੰਸਕਾਰ

WhatsApp Group Join Now
WhatsApp Channel Join Now

ਬੱਲਮਗੜ੍ਹ : ਬੀਤੇ ਦਿਨ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸਮਾਣਾ ਹਲਕੇ ਦੇ ਪਿੰਡ ਬੱਲਮਗੜ੍ਹ ਨਿਵਾਸੀ ਅਤੇ ਭਾਰਤੀ ਫ਼ੌਜ ਦੇ ਸੈਨਿਕ ਪਰਦੀਪ ਸਿੰਘ (27 ਸਾਲ) ਦੇ ਅੰਤਿਮ ਸਸਕਾਰ ਮੌਕੇ ਸਾਰਾ ਪਿੰਡ ਤੇ ਇਲਾਕਾ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਪਰਿਵਾਰ ਦੀ ਦੁੱਖ ਦੀ ਘੜੀ ਵਿੱਚ ਸ਼ਰੀਕ ਹੋਏ ਹਰ ਸ਼ਖ਼ਸ ਨੇ ਭਾਵੁਕ ਹੁੰਦਿਆਂ ਸੇਜਲ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਸ਼ਹੀਦ ਦੀ ਪਤਨੀ ਸੀਮਾ ਰਾਣੀ, ਪਿਤਾ ਦਰਸ਼ਨ ਸਿੰਘ ਤੇ ਭਰਾ ਕੁਲਦੀਪ ਸਿੰਘ ਨੇ ਸ਼ਹੀਦ ਪਰਦੀਪ ਸਿੰਘ ਨੂੰ ਸਲਿਊਟ ਕਰਕੇ ਸਲਾਮੀ ਦਿੱਤੀ। ਸ਼ਹੀਦ ਪਰਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸੂਬੇ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੀ ਦੇਹ ‘ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ।

ਇਸ ਮੌਕੇ ਜੌੜਾਮਾਜਰਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਪਤਨੀ ਸੀਮਾ ਰਾਣੀ ਨੂੰ ਉਸਦੀ ਯੋਗਤਾ ਮੁਤਾਬਕ ਪਬਲਿਕ ਕਾਲਜ ਸਮਾਣਾ ‘ਚ ਸਹਾਇਕ ਪ੍ਰੋਫੈਸਰ ਲਗਾਇਆ ਜਾਵੇਗਾ। ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ ਦੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਹ ਖ਼ੁਦ ਅਤੇ ਪੰਜਾਬ ਸਰਕਾਰ ਦੁਖੀ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਸ਼ਹੀਦ ਦੇ ਸਨਮਾਨ ਅਤੇ ਸਤਿਕਾਰ ਵਜੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਕਸ਼ਮੀਰ ਤੋਂ ਵਾਪਸ ਲਿਆਉਣ ਬਾਅਦ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਨੂੰ ਇੱਕ ਵੱਡੇ ਕਾਫ਼ਲੇ ਨਾਲ ਪਿੰਡ ਬੱਲਮਗੜ੍ਹ ਵਿਖੇ ਲਿਆਂਦਾ ਗਿਆ। ਪਰਿਵਾਰ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਸ ਮਗਰੋਂ ਪੂਰੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਜਵਾਨ ਪਰਦੀਪ ਸਿੰਘ ਦੀ ਚਿਖਾ ਨੂੰ ਅਗਨੀ ਦਿਖਾਈ ਗਈ। ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...