Home Punjab>Faridkot ਪੰਜਾਬ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਕੱਲ ਕਰਨਗੇ ਧਰਨਾ ਪ੍ਰਦਸ਼ਨ, ਪ੍ਰਸ਼ਾਸਨ ਨੂੰ ਦਿੱਤੀ ਚੇਤਾਵਨੀ, ਦੇਖੋ ਵੀਡਿਓ

ਪੰਜਾਬ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਕੱਲ ਕਰਨਗੇ ਧਰਨਾ ਪ੍ਰਦਸ਼ਨ, ਪ੍ਰਸ਼ਾਸਨ ਨੂੰ ਦਿੱਤੀ ਚੇਤਾਵਨੀ, ਦੇਖੋ ਵੀਡਿਓ

0

ਧੂਰੀ: ਗੰਨਾ ਮਿੱਲ ਨੂੰ ਬਚਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅੱਗੇ ਆਈ ਹੈ। ਕੱਲ ਨੂੰ ਗੰਨਾ ਮਿੱਲ ਦੇ ਗੇਟ ਅੱਗੇ ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦਾ ਵੱਡਾ ਇਕੱਠ ਕੀਤਾ ਜਾਏਗਾ। ਕਈ ਦੌਰ ਦੀ ਮੀਟਿੰਗ ਹੋਣ ਤੋਂ ਬਾਵਜੂਦ ਵੀ ਕਿਸਾਨਾਂ ਦੀ ਗੰਨੇ ਦੀ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਨੇਤਾਵਾਂ ਨੇ ਕਿਹਾ ਜਦ ਗੰਨਾ ਮਿਲ ਲਈ ਬੀਜਿਆ ਤਾਂ ਮਿਲ ਚ ਹੀ ਜਾਵੇਗਾ।

ਅਗਲੇ ਵਰੇ ਲਈ ਮਿਲ ਚਾਲੂ ਹੋਵੇ। ਧਰਨੇ ਦੇ ਵਿੱਚ ਹਜ਼ਾਰਾਂ ਦਾ ਇਕੱਠ ਹੋਵੇਗਾ। ਉਹਨਾਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਤੁਸੀਂ ਇਸ ਤੋਂ ਪਹਿਲਾਂ ਰੇਲਵੇ ਟਰੈਕ ਦੇ ਉੱਪਰ ਧਰਨਾ ਦੇਣ ਤੋਂ ਪਹਿਲਾਂ ਕਿਸਾਨਾਂ ਦੇ ਘਰਾਂ ਚ ਜਾ ਕੇ ਕਿਸਾਨਾਂ ਨੂੰ ਗਿਰਫਤਾਰ ਕੀਤਾ ਸੀ। ਇਹ ਬਰਦਾਸ਼ਤ ਨਹੀਂ ਹੋਵੇਗਾ।

LEAVE A REPLY

Please enter your comment!
Please enter your name here