Baddiਪੰਜਾਬ : ਨਿਗਮ ਕਮਿਸ਼ਨਰ ਨੇ ਭਾਜਪਾ ਮੈਂਬਰਾਂ ਨੂੰ ਮਿਲਣ ਤੋਂ ਕੀਤੀ ਨਾਂਹ...

ਪੰਜਾਬ : ਨਿਗਮ ਕਮਿਸ਼ਨਰ ਨੇ ਭਾਜਪਾ ਮੈਂਬਰਾਂ ਨੂੰ ਮਿਲਣ ਤੋਂ ਕੀਤੀ ਨਾਂਹ ‘ਤੇ ਭੜਕੇ ਆਗੂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਸਾਬਕਾ ਮੇਅਰ ਅਤੇ ਸਾਬਕਾ ਚੇਅਰਮੈਨ ਬਖਸ਼ੀ ਰਾਮ ਅਰੋੜਾ ਦੀ ਅਗਵਾਈ ਹੇਠ ਭਾਜਪਾ ਸ਼ਹਿਰੀ ਦਾ ਇਕ ਵਫ਼ਦ ਗੁਰੂ ਨਗਰੀ ਵਿਚ ਫੈਲੀ ਮਹਾਂਮਾਰੀ, ਗੰਦਗੀ, ਪੀਣ ਵਾਲੇ ਪਾਣੀ ਦੇ ਗੰਦੇ ਪਾਣੀ, ਟੁੱਟੀਆਂ ਸੜਕਾਂ, ਸੀਵਰੇਜ, ਫੋਗਿੰਗ ਆਦਿ ਵਰਗੀਆਂ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਨਗਰ ਨਿਗਮ ਕਮਿਸ਼ਨਰ ਰਾਹੁਲ ਨੂੰ ਮਿਲਣ ਲਈ ਉਨਾਂ ਦੇ ਦਫਤਰ ਪਹੁੰਚ ਗਿਆ। ਜਿੱਥੇ ਨਿਗਮ ਕਮਿਸ਼ਨਰ ਨੇ ਉਨਾਂ ਨੂੰ ਇਕ ਘੰਟੇ ਤੋਂ ਵੱਧ ਸਮਾਂ ਆਪਣੇ ਦਫ਼ਤਰ ਦੇ ਬਾਹਰ ਗੰਨਮੈਨਾਂ ਨਾਲ ਬਿਠਾ ਕੇ ਰੱਖਿਆ ਅਤੇ ਅਖੀਰ ਭਾਜਪਾ ਦੇ ਵਫ਼ਦ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ। ਭਾਜਪਾ ਦੇ ਇਸ ਵਫ਼ਦ ਵਿਚ ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ ਦੇ ਨਾਲ ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਸੰਜੀਵ ਖੋਸਲਾ, ਅਰਵਿੰਦ ਸ਼ਰਮਾ, ਬਲਦੇਵ ਰਾਜ ਬੱਗਾ ਆਦਿ ਸ਼ਾਮਲ ਸਨ।

ਨਿਗਮ ਕਮਿਸ਼ਨਰ ਰਾਹੁਲ ਦੇ ਇਸ ਵਤੀਰੇ ਸਬੰਧੀ ਭਾਜਪਾ ਦੇ ਵਫ਼ਦ ਦੇ ਮੈਂਬਰਾਂ ਸਮੇਤ ਹਰਵਿੰਦਰ ਸਿੰਘ ਸੰਧੂ ਅਤੇ ਸਾਬਕਾ ਮੇਅਰ ਬਖਸ਼ੀ ਰਾਮ ਅਰੋੜਾ ਨੇ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਕੀਤੀ। ਪ੍ਰਰੈੱਸ ਕਾਨਫਰੰਸ ਦੌਰਾਨ ਰੋਸ ਪ੍ਰਗਟ ਕੀਤਾ। ਉਨਾਂ ਨਿਗਮ ਕਮਿਸ਼ਨਰ ਰਾਹੁਲ ਦੇ ਵਤੀਰੇ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਗੁਰੂ ਨਗਰੀ ਅੰਮਿ੍ਤਸਰ ਦੇ ਲੋਕ ਚਿਕਨਗੁਨੀਆ ਦੀ ਮਹਾਂਮਾਰੀ, ਗੰਦਗੀ, ਗੰਦੇ ਪੀਣ ਵਾਲੇ ਪਾਣੀ, ਟੁੱਟੀਆਂ ਸੜਕਾਂ, ਸੀਵਰੇਜ ਆਦਿ ਦੀਆਂ ਭਿਆਨਕ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਨਿਗਮ ਕਮਿਸ਼ਨਰ ਕੋਲ ਇਨਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੋਈ ਸਮਾਂ ਨਹੀਂ ਹੈ। ਭਾਰਤੀ ਜਨਤਾ ਪਾਰਟੀ ਲੋਕਾਂ ਦੇ ਹੱਕਾਂ ਦੀ ਆਵਾਜ਼ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਨਾਂ ਤੱਕ ਪਹੁੰਚਾਉਣ ਲਈ ਹਮੇਸ਼ਾਂ ਤਿਆਰ ਹੈ।

ਇਸ ਕਾਰਨ ਭਾਜਪਾ ਦਾ ਵਫ਼ਦ ਉਪਰੋਕਤ ਸਮੱਸਿਆਵਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਨਿਗਮ ਕਮਿਸ਼ਨਰ ਰਾਹੁਲ ਨੂੰ ਮਿਲਣ ਦਾ ਸਮਾਂ ਮੰਗ ਰਿਹਾ ਸੀ। ਆਖਰਕਾਰ ਕਈ ਦਿਨਾਂ ਬਾਅਦ ਨਿਗਮ ਕਮਿਸ਼ਨਰ ਨੇ ਮਿਲਣ ਦਾ ਸਮਾਂ ਦੇ ਦਿੱਤਾ। ਵਫ਼ਦ ਦੇ ਮੈਂਬਰ ਜਦੋਂ ਨਿਗਮ ਕਮਿਸ਼ਨਰ ਦੇ ਦਫ਼ਤਰ ਪੁੱਜੇ ਤਾਂ ਨਿਗਮ ਕਮਿਸ਼ਨਰ ਆਪਣੇ ਦਫ਼ਤਰ ਵਿਚ ਹੀ ਬੈਠੇ ਸਨ। ਜਦੋਂ ਉਨਾਂ ਨੂੰ ਸੁਨੇਹਾ ਦਿੱਤਾ ਗਿਆ ਤਾਂ ਵਫ਼ਦ ਨੂੰ ਬਾਹਰ ਬੈਠਣ ਲਈ ਕਿਹਾ ਗਿਆ, ਪਰ ਇਕ ਘੰਟਾ ਬੈਠਣ ਤੋਂ ਬਾਅਦ ਵਾਰ-ਵਾਰ ਮਿਲਣ ਲਈ ਕਹਿਣ ‘ਤੇ ਵੀ ਨਿਗਮ ਕਮਿਸ਼ਨਰ ਨੇ ਉਹਨਾਂ ਦੀ ਗੱਲ ਨਹੀਂ ਸੁਣੀ, ਮਿਲਣ ਤੋਂ ਇਨਕਾਰ ਕਰ ਦਿੱਤਾ। ਨਿਗਮ ਕਮਿਸ਼ਨਰ ਨੇ ਸਾਬਕਾ ਮੇਅਰ ਦੇ ਅਹੁਦੇ ਦੇ ਪੋ੍ਟੋਕੋਲ ਦਾ ਵੀ ਮਾਨ ਨਹੀਂ ਰੱਖਿਆ। ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਨਿਗਮ ਕਮਿਸ਼ਨਰ ਦਾ ਰਵੱਈਆ ਤਾਨਾਸ਼ਾਹੀ ਵਾਲਾ ਹੈ। ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਾਜਪਾ ਲੋਕਾਂ ਦੇ ਹੱਕਾਂ ਲਈ ਅਜਿਹੇ ਅਧਿਕਾਰੀ ਖ਼ਿਲਾਫ਼ ਸੜਕਾਂ ‘ਤੇ ਉਤਰਨ ਤੋਂ ਪਿੱਛੇ ਨਹੀਂ ਹਟੇਗੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...