Home Punjab>Muktsar ਪੰਜਾਬ : ਪੁਲਿਸ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਤੇ ਕੱਢਿਆ ਗਿਆ ਫਲੈਂਗ ਮਾਰਚ, ਦੇਖੋ ਵੀਡਿਓ

ਪੰਜਾਬ : ਪੁਲਿਸ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਤੇ ਕੱਢਿਆ ਗਿਆ ਫਲੈਂਗ ਮਾਰਚ, ਦੇਖੋ ਵੀਡਿਓ

0

ਸ੍ਰੀ ਮੁਕਤਸਰ ਸਾਹਿਬ : ਚੋਣਾਂ ਨੂੰ ਮੁੱਖ ਰੱਖਦਿਆਂ ਪੁਲਿਸ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਸਾਂਝੇ ਤੌਰ ਤੇ ਫਲੈਂਗ ਮਾਰਚ ਕੱਢਿਆ ਗਿਆ। ਜਿਸ ਦੀ ਅਗਵਾਈ ਜ਼ਿਲ੍ਹਾ ਪੁਲਿਸ ਮੁਖੀ ਭਗੀਰਥ ਮੀਨਾ ਆਈ.ਪੀ.ਐਸ ਨੇ ਕੀਤੀ। ਇਸ ਫਲੈਗ ਮਾਰਚ ਦੀ ਅਗਵਾਈ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਪਾਰਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਵਾਪਸ ਸ਼੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਮਾਪਤ ਹੋਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭਗੀਰਥ ਮੀਨਾ ਨੇ ਦੱਸਿਆ ਕਿ ਪਹਿਲਾਂ ਵੀ ਮੁਕਤਸਰ ਸਾਹਿਬ ਦੀ ਪੁਲਿਸ ਦੇ ਵੱਲੋਂ ਕਈ ਵਾਰ ਫਲੈਗ ਮਾਰਚ ਕੱਢੇ ਗਏ ਹਨ ਤੇ ਇਹ ਫਲੈਂਗ ਮਾਰਚ ਚੋਣ ਜਾਪਤਾ ਲੱਗਣ ਕਾਰਨ ਕੱਢਿਆ ਜਾ ਰਿਹਾ ਹੈ। ਇਸ ਫਲੈਗ ਮਾਰਚ ਦੇ ਵਿੱਚ ਅਧਿਕਾਰੀਆਂ ਦੇ ਨਾਲ 100 ਦੇ ਕਰੀਬ ਪੁਲਿਸ ਕਰਮਚਾਰੀ ਤੇ ਬੀਐਸਐਫ ਦੇ ਜਵਾਨਾਂ ਦੇ ਨਾਲ ਇਕੱਠਿਆਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਐਸਐਸਪੀ ਮੁਕਤਸਰ ਭਾਗੀਰਥ ਮੀਨਾ ਨੇ ਕਿਹਾ ਕਿ ਲੋਕ ਬਿਨਾਂ ਡਰੇ ਵੋਟਿੰਗ ਕਰ ਸਕਦੇ ਹਨ। ਕਿਉਂਕਿ ਮੁਕਤਸਰ ਸਾਹਿਬ ਦੀ ਪੁਲਿਸ ਦੇ ਵੱਲੋਂ ਤੁਹਾਡੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।

LEAVE A REPLY

Please enter your comment!
Please enter your name here