Home Punjab>Sangrur ਪੰਜਾਬ :  ਸੰਭੂ ਬਾਰਡਰ ਲਈ ਕਿਸਾਨਾਂ ਦਾ ਕਾਫਲਾ ਹੋਇਆ ਰਵਾਨਾ, ਦੇਖੋ ਵੀਡਿਓ

ਪੰਜਾਬ :  ਸੰਭੂ ਬਾਰਡਰ ਲਈ ਕਿਸਾਨਾਂ ਦਾ ਕਾਫਲਾ ਹੋਇਆ ਰਵਾਨਾ, ਦੇਖੋ ਵੀਡਿਓ

0

ਪਟਿਆਲਾ : ਸ਼ੰਭੂੂ ਬਾਰਡਰ ’ਤੇ ਦਿੱਲੀ ਵੱਲ ਨੂੰ ਕੂਚ ਕਰਨ ਲਈ ਕਿਸਾਨ ਆਗੂ ਅਤੇ ਜਥੇਬੰਦੀਆਂ ਵੱਡੀ ਗਿਣਤੀ ’ਚ ਪੁੱਜ ਗਏ ਹਨ। ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸੰਭੂ ਬਾਰਡਰ ’ਤੇ ਪੁਲਿਸ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜਥੇਬੰਦੀ ਵਲੋਂ ਅੱਜ ਭਿੱਖੀਵਿੰਡ ਤੋਂ ਸੰਭੂ ਬਾਰਡਰ ਲਈ ਕਿਸਾਨਾਂ ਦਾ ਕਾਫਲਾ  ਰਵਾਨਾ ਕੀਤਾ ਗਿਆ ।

ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਕੂਚ ਕਰਨ ਹਰਿਆਣਾ ਦੇ ਨਾਲ ਲੱਗਦੇ ਬਾਰਡਰਾਂ ਮੋਰਚੇ ਲਗਾਕੇ ਆਪਣੀਆਂ ਹੱਕੀ ਮੰਗਾਂ ਲਈ  ਪ੍ਰਦਰਸ਼ਨ ਕੀਤਾ ਜਾ ਰਿਹਾ। ਜਿਸ ਵਿੱਚ ਵੱਡੀ ਗਿਣਤੀ ਵਿਚ ਕਿਸਾਨ ਉੱਥੇ ਡਟੇ ਹੋਏ ਹਨ। ਉਨ੍ਹਾਂ ਦੇ ਸਮਰਥਨ ਵਿਚ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਕਾਫਲੇ ਸੰਭੂ ਬਾਰਡਰ ਲਈ ਰਵਾਨਾ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਜਥੇਬੰਦੀ ਵਲੋਂ ਸਤਨਾਮ ਸਿੰਘ ਹਰੀਕੇ ਦੀ ਅਗਵਾਈ ਵਿਚ ਭਿੱਖੀਵਿੰਡ ਤੋਂ ਕਾਫਲਾ ਸੰਭੂ ਬਾਰਡਰ ਲਈ ਰਵਾਨਾ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਸੰਭੂ ਬਾਰਡਰ ਲਈ ਰਵਾਨਾ ਹੋਏ ।

LEAVE A REPLY

Please enter your comment!
Please enter your name here