Amritsarਵਿਜੀਲੈਂਸ ਨੇ ਪੰਚਾਇਤ ਸਕੱਤਰ ਵਿਰੁੱਧ ਕੀਤਾ ਮੁਕੱਦਮਾ ਦਰਜ

ਵਿਜੀਲੈਂਸ ਨੇ ਪੰਚਾਇਤ ਸਕੱਤਰ ਵਿਰੁੱਧ ਕੀਤਾ ਮੁਕੱਦਮਾ ਦਰਜ

WhatsApp Group Join Now
WhatsApp Channel Join Now

ਜਲੰਧਰ/ ਵਰੁਣ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ (ਬੀ.ਡੀ.ਪੀ.ਓ.), ਬਲਾਚੌਰ, ਐਸ.ਬੀ.ਐਸ.ਨਗਰ ਵਿਖੇ ਪੰਚਾਇਤ ਸਕੱਤਰ ਵਜੋਂ ਤਾਇਨਾਤ ਤਰਨਜੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਜ਼ਰੀਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਰਿਪੋਰਟ ਦੀ ਜਾਂਚ ਉਪਰੰਤ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਆਮਦਨ/ਖਰਚ ਲਈ ਮਿਤੀ 01.04.2010 ਤੋਂ 30.06.2017 ਤੱਕ ਦੇ ਸਮੇਂ ਦੀ ਜਾਂਚ ਕੀਤੀ ਗਈ ਅਤੇ ਇਹ ਪਾਇਆ ਗਿਆ ਕਿ ਉਪਰੋਕਤ ਸਮੇਂ ਦੌਰਾਨ ਮੁਲਜ਼ਮ ਤਰਨਜੀਤ ਸਿੰਘ ਦੀ ਕੁੱਲ ਆਮਦਨ 57,50,879 ਰੁਪਏ ਸੀ ਅਤੇ ਉਸ ਵੱਲੋਂ 69,09,616 ਰੁਪਏ ਖਰਚ ਕੀਤੇ ਗਏ।

ਉਹਨਾਂ ਅੱਗੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਆਮਦਨ/ਖਰਚ ਲਈ ਨਿਰਧਾਰਤ ਸਮੇਂ ਦੌਰਾਨ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖ਼ਰਚੇ ਵਿੱਚ ਪ੍ਰਾਪਤ ਆਮਦਨ ਦੇ ਮੁਕਾਬਲੇ 11,58,737 ਰੁਪਏ ਦਾ ਵੱਧ ਖਰਚਾ ਹੋਇਆ ਹੈ। ਉਪਰੋਕਤ ਸਮੇਂ ਦੌਰਾਨ ਮੁਲਜ਼ਮ ਵੱਲੋਂ ਕੀਤਾ ਕੁੱਲ ਖਰਚਾ ਉਸ ਦੀ ਆਮਦਨ ਦੇ ਸਰੋਤਾਂ ਨਾਲੋਂ 20.14 ਫ਼ੀਸਦੀ ਵੱਧ ਸੀ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਤਰਨਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਨੇ ਟੀਮਾਂ ਰਵਾਨਾ ਕਰ ਦਿੱਤੀਆਂ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

Advertisement

Related Articles

Hot this week

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला:...

हिमबस प्लस कार्ड से लाभान्वित होंगे सभी श्रेणियों के यात्रीः मुकेश अग्निहोत्री

शिमलाः उप-मुख्यमंत्री मुकेश अग्निहोत्री ने कहा कि प्रदेश सरकार...

1000 ई-बसें व 100 हाईड्रोजन बसें खरीदेंगे: मुख्यमंत्री

सीएम ने 297 ई-बसों को हरी झंडी दिखाकर किया रवाना शिमलाः मुख्यमंत्री ठाकुर सुखविन्द्र सिंह सुक्खू ने आज सोलन जिले...

शुतराना हलके के 56 गांवों की 68,500 एकड़ भूमि को सिंचाई के लिए मिला नहरी पानी: बरिंदर कुमार गोयल

80.35 करोड़ रुपये की लागत से 137.13 किलोमीटर नहरों, रजबाहों और सब-माइनरों का नवीनीकरण तथा 53.9 किलोमीटर पाइपलाइनें बिछाई...

राज्यपाल ने हिमाचल प्रदेश स्थानीय निकायों की आम चुनाव -2026 की रिपोर्ट प्राप्त की

स्वतंत्र, निष्पक्ष और पारदर्शी चुनाव करवाने के लिए राज्य निर्वाचन आयोग की सराहना की शिमलाः राज्यपाल कविन्द्र गुप्ता ने आज...

स्वास्थ्य मंत्री ने फूड सेफ्टी सैमिनार में स्वस्थ भोजन पर दिया जोर

शुद्ध भोजन स्वस्थ समाज की नींव: डॉ. बलबीर सिंह चंडीगढ़/पटियाला: पंजाब के स्वास्थ्य एवं परिवार कल्याण मंत्री डॉ. बलबीर सिंह...